ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵੱਲੋਂ 22 ਮਾਰਚ ਦੀ ਰੈਲੀ ਸਬੰਧੀ ਵੱਖ-ਵੱਖ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੈਨਸ਼ਨਰਾਂ ਦੀਆਂ ਦੋ ਵੱਖ ਵੱਖ ਜਥੇਬੰਦੀਆਂ ਵੱਲੋਂ ਵੱਖ ਵੱਖ ਮੀਟਿੰਗਾਂ ਕਰਕੇ 22 ਮਾਰਚ ਦੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਪੈਨਸਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਧਨੋਆ ਨੇ ਕਿਹਾ ਪੰਜਾਬ ਸਟੇਟ ਪੈਨਸ਼ਨਰਜ ਜੁਆਂਇੰਟ ਫਰੰਟ ਵੱਲੋਂ 22 ਮਾਰਚ ਨੂੰ ਫੇਜ਼-6 ਮੁਹਾਲੀ ਵਿਖੇ ਰੈਲੀ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੈਨਸ਼ਨਰਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਹਨਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਇਨਕਾਰੀ ਹੋ ਗਈ ਹੈ।
ਇਸ ਮੌਕੇ ਜਰਨੈਲ ਸਿੰਘ ਕਰਾਂਤੀ, ਜਸਵੰਤ ਸਿੰਘ ਬਾਗੜੀ, ਜਸਮੇਰ ਸਿੰਘ ਬਾਠ, ਬਲਬੀਰ ਸਿੰਘ, ਬਾਬੂ ਸਿੰਘ, ਜਗਦੀਸ਼ ਸਿੰਘ, ਗਿਆਨ ਸਿੰਘ, ਹਰਪਿੰਦਰ ਸਿੰਘ ਸੈਣੀ, ਧਰਮਪਾਲ, ਸਤਪਾਲ ਰਾਣਾ, ਬਲਦੇਵ ਸਿੰਘ ਢਿੱਲੋਂ, ਤਾਰਾ ਚੰਦ, ਸੀਸ ਪਾਲ, ਜੈ ਸਿੰਘ ਸੈਹਬੀ, ਰਘਬੀਰ ਸਿੰਘ, ਓਮਾ ਕਾਂਤ, ਫਕੀਰ ਚੰਦ, ਬਲਬੀਰ ਸਿੰਘ, ਚਰਨ ਸਿੰਘ, ਮੰਗਤ ਸਿੰਘ, ਜੋਗਾ ਸਿੰਘ, ਪਰਮਜੀਤ ਸਿੰਘ ਵੀ ਮੌਜੂਦ ਸਨ।
ਇਸੇ ਦੌਰਾਨ ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸਨ ਮੁਹਾਲੀ ਦੀ ਮੀਟਿੰਗ ਜਨਰਲ ਸਕੱਤਰ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 22 ਮਾਰਚ ਦੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ ਨਹੀਂ ਤਾਂ ਪੈਨਸਰ ਲੰਮਾਂ ਸੰਘਰਸ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਰਘਬੀਰ ਸਿੰਘ ਸੰਧੂ, ਮੂਲ ਰਾਜ ਸ਼ਰਮਾ, ਅਜੀਤ ਸਿੰਘ, ਮਨਮੋਹਨ ਸਿੰਘ, ਸੁੱਚਾ ਸਿੰਘ ਕਲੌੜ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…