ਮਾਤਾ ਚਰਨ ਕੌਰ ਨੂੰ ਵੱਖ ਵੱਖ ਰਾਜਸੀ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਜ਼ਿਲ੍ਹਾ ਪ੍ਰੈੱਸ ਕਲੱਬ, ਸ੍ਰ. ਬੀਰਦਵਿੰਦਰ ਸਿੰਘ ਤੇ ਸ੍ਰ. ਕਿਰਨਬੀਰ ਸਿੰਘ ਕੰਗ ਨੇ ਸੋਕ ਸੰਦੇਸ਼ ਭੇਜੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਜਨਵਰੀ:
ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਦੀ ਪੂਜਨੀਕ ਮਾਤਾ ਜੀ ਬੀਬੀ ਚਰਨ ਕੌਰ ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਖਰੜ ਅਨਾਜ ਮੰਡੀ ਵਿੱਚ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਸੀਨੀਅਰ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਜਥੇਦਾਰ ਭਜਨ ਸਿੰਘ ਸ਼ੇਰਗਿੱਲ, ਕਿਸਾਨ ਯੂਨੀਅਨ ਦੇ ਆਗੂ ਨਛੱਤਰ ਸਿੰਘ ਬੈਦਵਾਨ ਤੇ ਗਿਆਨ ਸਿੰਘ ਧੜਾਕ, ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਸ਼੍ਰੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਕੌਂਸਲਰ ਕਮਲ ਕਿਸੋਰ ਸ਼ਰਮਾ, ਏਪੀਜੇ ਸਕੂਲ ਦੇ ਪ੍ਰਿੰਸੀਪਲ ਜਸਵੀਰ ਚੰਦਰ, ਸਾਬਕਾ ਕੌਂਸਲਰ ਗੁਰਮੁੱਖ ਸਿੰਘ, ਮਾਸਟਰ ਗੁਰਚਰਨ ਸਿੰਘ ਰਡਿਆਲਾ, ਆਪ ਆਗੂ ਨਵਦੀਪ ਸਿੰਘ ਬੱਬੂ, ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਰਣਧੀਰ ਸਿੰਘ ਧੀਰਾ, ਅਮਰਜੀਤ ਸਿੰਘ ਝੁੰਗੀਆਂ, ਮਾਸਟਰ ਗੁਰਚਰਨ ਸਿੰਘ ਰਡਿਆਲਾ, ਸਾਬਕਾ ਸਰਪੰਚ ਸੰਜੀਵ ਕੁਮਾਰ ਰੂਬੀ, ਕੁਲਵੰਤ ਸਿੰਘ ਤ੍ਰਿਪੜੀ, ਹਰਜਿੰਦਰ ਸਿੰਘ ਬਰਿਆਲੀ, ਹਰਮੇਸ਼ ਸਿੰਘ ਬੜੌਦੀ ਸਮੇਤ ਵੱਡੀ ਗਿਣਤੀ ਵਿੱਚ ਪੰਜਾਬ ਭਰ ’ਚੋਂ ਪੰਚਾਇਤ ਯੂਨੀਅਨ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਮਾਤਾ ਚਰਨ ਕੌਰ ਦੀ ਸਾਦਗੀ ਭਰੇ ਜੀਵਨ ਬਾਰੇ ਚਾਣਨਾ ਪਾਉਂਦਿਆਂ ਕਿਹਾ ਕਿ ਮਾਤਾ ਜੀ ਹਮੇਸ਼ਾ ਹੀ ਪੰਚਾਇਤ ਯੂਨੀਅਨ ਲਈ ਪ੍ਰੇਰਣਾ ਸਰੋਤ ਬਣੇ ਰਹੇ ਸਨ। ਜਿਨ੍ਹਾਂ ਦੇ ਅਸੀਰਵਾਦ ਸਦਕਾ ਸ੍ਰੀ ਹਰਮਿੰਦਰ ਮਾਵੀ ਨੇ ਬੜੇ ਹੀ ਧੜੱਲੇ ਨਾਲ ਹੁਕਮਰਾਨਾਂ ਅਤੇ ਪੁਲੀਸ ਵਧੀਕੀਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਪੰਚਾਇਤਾਂ ਅਤੇ ਹੋਰਨਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਵਿੱਢਿਆ ਜਾਂਦਾ ਰਿਹਾ ਹੈ। ਸ੍ਰੀ ਮਾਵੀ ਦੇ ਕੰਮ ਕਰਨ ਦੇ ਢੰਗ ਤਰੀਕਿਆਂ ਵਿੱਚ ਮਾਤਾ ਜੀ ਦਾ ਅਸਪੀਰਵਾਦ ਸਾਫ਼ ਝਲਕਦਾ ਸੀ।
ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰਦਵਿੰਦਰ ਸਿੰਘ ਅਤੇ ਸੀਨੀਅਰ ਆਗੂ ਸ੍ਰ. ਕਿਰਨਬੀਰ ਸਿੰਘ ਕੰਗ ਅਤੇ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਸੋਕ ਸੰਦੇਸ਼ ਭੇਜ ਕੇ ਮਾਤਾ ਚਰਨ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਧਰ, ਨਵੀਂ ਸੋਚ ਨਵੀਂ ਪੁਲਾਂਘ ਸੰਸਥਾ ਨੇ ਸ਼ਰਧਾਂਜਲੀ ਸਮਾਗਮ ਵਿੱਚ ਪੁੱਜੇ ਲੋਕਾਂ ਨੂੰ ਫਜ਼ੂਲਖ਼ਰਚੀ ਤੋਂ ਪ੍ਰਹੇਜ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਦੇਖਾਦੇਖੀ ਦੇ ਦੌਰ ਵਿੱਚ ਲੋਕ ਚੰਦ ਮਿੰਟ ਦੀ ਵਾਹਾਵਾਈ ਲਈ ਧੜੱਲੇ ਨਾਲ ਖ਼ਰਚਾ ਕਰਦੇ ਹਨ ਅਤੇ ਬਾਅਦ ਵਿੱਚ ਜਦੋਂ ਕਰਜ਼ਾ ਨਹੀਂ ਲਹਿੰਦਾ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੋਂ ਰੋਕਣ ਲਈ ਸਾਨੂੰ ਫਜ਼ੂਲਖ਼ਰਚੀ ਰੋਕਣੀ ਹੋਵੇਗੀ। ਸੰਸਥਾ ਦੇ ਆਗੂਆਂ ਨੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਸ੍ਰੀ ਮਾਵੀ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…