ਕਾਕਾ ਮਨਰਾਜ ਸਿੰਘ ਨੂੰ ਵੱਖ ਵੱਖ ਸਿਆਸੀ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਕਾਕਾ ਮਨਰਾਜ ਸਿੰਘ ਪੁੱਤਰ ਦੀਦਾਰ ਸਿੰਘ ਪਹਿਲਵਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਰਿਵਾਰ ਵੱਲੋਂ ਸੰਬੋਧਨ ਕਰਦਿਆਂ ਕੌਂਸਲਰ ਫੂਲਰਾਜ ਸਿੰਘ ਨੇ ਕਿਹਾ ਕਿ ਕਾਕਾ ਮਨਰਾਜ ਸਿੰਘ ਇੱਕ ਬਹੁਤ ਹੀ ਹੁਸ਼ਿਆਰ ਅਤੇ ਅਗਾਂਹਵਧੂ ਸੋਚ ਦਾ ਧਾਰਨੀ ਸੀ, ਉਹ ਆਪਣੇ ਸਕੂਲ ਵੱਲੋਂ ਬੀਤੀ 12 ਸਤੰਬਰ ਤੋਂ 23 ਸਤੰਬਰ ਤੱਕ ਅਮਰੀਕਾ ਵਿਖੇ ਨਾਸਾ ਵਿੱਚ ਜਾ ਕੇ ਆਇਆ ਸੀ। ਇਸ ਬੱਚੇ ਨੇ ਹੋਰ ਵੀ ਬਹੁਤ ਤਰੱਕੀ ਕਰਨੀ ਸੀ ਪਰ ਇਹ ਬੱਚਾ ਸਾਨੂੰ ਸਦੀਵੀ ਵਿਛੋੜਾ ਦੇ ਗਿਆ।
ਉਹਨਾਂ ਕਿਹਾ ਕਿ ਕਾਕਾ ਮਨਰਾਜ ਸਿੰਘ ਤੋਂ ਉਸਦੇ ਮਾਪਿਆਂ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਨੂੰ ਵੀ ਬਹੁਤ ਆਸਾਂ ਤੇ ਉਮੀਦਾਂ ਸਨ ਅਤੇ ਮਨਰਾਜ ਸਿੰਘ ਸਭ ਦੀਆਂ ਉਮੀਦਾਂ ਉਪਰ ਖਰਾ ਉਤਰਦਾ ਹੋਇਆ ਆਪਣੇ ਮਾਪਿਆਂ ਦੇ ਨਾਲ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਰਿਹਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜੂਰ ਸੀ ਅਤੇ ਕਾਕਾ ਮਨਰਾਜ ਸਿੰਘ ਸਾਨੂੰ ਸਦੀਵੀਂ ਵਿਛੋੜਾ ਦੇ ਗਿਆ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪਰਿਵਾਰ ਵੱਲੋਂ ਸ਼ਰਧਾਂਜਲੀ ਸਮਾਗਮ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਕਾ ਮਨਰਾਜ ਸਿੰਘ ਨੂੰ ਜਿੰਨੇ ਸਵਾਸਾਂ ਦੀ ਪੂੰਜੀ ਪਰਮਾਤਮਾ ਨੇ ਬਖ਼ਸ਼ੀ ਸੀ, ਉਨੇ ਸਵਾਸ ਪੂਰੇ ਕਰਕੇ ਉਹ ਸਾਨੂੰ ਸਦੀਵੀਂ ਵਿਛੋੜਾ ਦੇ ਗਿਆ। ਕਾਕਾ ਮਨਰਾਜ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਇਕੱਤਰ ਲੋਕਾਂ ਦੇ ਇਕੱਠ ਨੂੰ ਵੇਖ ਕੇ ਮਹਿਸੂਸ ਹੁੰਦਾ ਹੈ ਕਿ ਕਾਕਾ ਮਨਰਾਜ ਸਿੰਘ ਸਭ ਦਾ ਹਰਮਨ ਪਿਆਰਾ ਸੀ।
ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ, ਆਪ ਆਗੂ ਹਿੰਮਤ ਸਿੰਘ ਸ਼ੇਰਗਿੱਲ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਕੌਂਸਲਰ ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ, ਗੁਰਮੀਤ ਸਿੰਘ ਵਾਲੀਆ, ਸਰਬਜੀਤ ਸਿੰਘ ਸਮਾਣਾ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਕਮਲਜੀਤ ਸਿੰਘ ਰੂਬੀ, ਕਰਮਜੀਤ ਕੌਰ, ਗੁਰਮੀਤ ਕੌਰ, ਸੁਰਿੰਦਰ ਰਾਜਪੂਤ, ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਯੂਥ ਆਗੂ ਅਸ਼ਵਨੀ ਸੰਭਾਲਕੀ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਅਮਰਜੀਤ ਸਿੰਘ ਜੀਤੀ ਸਿੱਧੂ, ਕੁਲਵੰਤ ਸਿੰਘ ਬਰਿਆਲੀ, ਹਰਮੇਸ਼ ਸਿੰਘ ਕੁੰਭੜਾ, ਬਲਦੇਵ ਸਿੰਘ ਕੰਗ, ਮੋਹਨ ਸਿੰਘ ਅਤੇ ਰੋਜ਼ਾਨਾ ਸਕਾਈ ਹਾਕ ਟਾਈਮਜ਼ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਸਮੇਤ ਇਲਾਕੇ ਦੇ ਵੱਡੀ ਗਿਣਤੀ ਪਿੰਡਾਂ ਦੇ ਲੋਕ, ਪਹਿਲਵਾਨ, ਸਮਾਜ ਸੇਵਕ, ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਪੰਤਵੰਤੇ ਸੱਜਣ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…