‘ਵੀਰਾਂਵਾਲੀ ਫਾਊਂਡੇਸ਼ਨ’ ਨੇ ਦਾਨ ਕੀਤੇ 1000 ਪੀਪੀਈ ਕਿੱਟਾਂ ਤੇ 1000 ਐਨ-95 ਮਾਸਕ

ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਛੇਤੀ ਹੀ ਸਫਲ ਹੋਵੇਗਾ ‘ਮਿਸ਼ਨ ਫਤਿਹ’: ਡਾ. ਮਨਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਕਰੋਨਾਵਾਇਰਸ ਦੀ ਮਹਾਮਾਰੀ ਵਿਰੁੱਧ ਜੰਗ ਵਿੱਚ ਯੋਗਦਾਨ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦਿਸ਼ਾ ਵਿੱਚ ਸਮਾਜ ਸੇਵੀ ਗੈਰ-ਸਰਕਾਰੀ ਸੰਸਥਾ ‘ਵੀਰਾਂਵਾਲੀ ਫਾਊਂਡੇਸ਼ਨ’ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਨੂੰ 1 ਹਜ਼ਾਰ ਪੀਪੀਈ ਕਿੱਟਾਂ ਅਤੇ 1 ਹਜ਼ਾਰ ਐਨ 95 ਮਾਸਕ ਪ੍ਰਦਾਨ ਕੀਤੇ ਹਨ। ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ. ਸੰਦੀਪ ਸਿੰਘ ਛਤਵਾਲ ਨੇ ਅੱਜ ਇਹ ਸਾਰਾ ਸਮਾਨ ਮੁਹਾਲੀ ਦੇ ਸਿਵਲ ਸਰਜਨ ਦਫ਼ਤਰ ਵਿੱਚ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਰੇਨੂ ਸਿੰਘ ਨੂੰ ਸੌਂਪਿਆ ਗਿਆ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸੰਸਥਾ ਦੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਵਿਰੁੱਧ ਜੰਗ ਵਿੱਚ ਹਰ ਕੋਈ ਸੰਸਥਾ ਅਤੇ ਵਿਅਕਤੀ ਕਿਸੇ ਨਾ ਕਿਸੇ ਢੰਗ ਨਾਲ ਆਪੋ-ਆਪਣਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰਿਆਂ ਦੀਆਂ ਮਿਲੀਆਂ-ਜੁਲੀਆਂ ਕੋਸ਼ਿਸ਼ਾਂ ਸਦਕਾ ‘ਮਿਸ਼ਨ ਫਤਿਹ’ ਛੇਤੀ ਹੀ ਕਾਮਯਾਬ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਚੰਗਾ ਸੰਕੇਤ ਹੈ ਕਿ ਹਰ ਕੋਈ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਸੁਰੱਖਿਆ ਬਾਬਤ ਚਿੰਤਤ ਹੈ ਅਤੇ ਉਨ੍ਹਾਂ ਲਈ ਵੱਧ ਤੋਂ ਵੱਧ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ।
ਡਾ. ਸੰਦੀਪ ਸਿੰਘ ਛਤਵਾਲ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼-ਦੁਨੀਆ ਕਰੋਨਾ ਮਹਾਮਾਰੀ ਨਾਲ ਜੂਝ ਰਹੇ ਹਨ ਅਤੇ ਡਾਕਟਰ, ਪੁਲੀਸ ਮੁਲਾਜ਼ਮ ਤੇ ਸਫ਼ਾਈ ਕਾਮੇ ਅੱਗੇ ਹੋ ਕੇ ਲੜਾਈ ਲੜ ਰਹੇ ਹਨ ਤਾਂ ਉਨ੍ਹਾਂ ਦਾ ਵੀ ਇਹ ਮੱੁਢਲਾ ਫਰਜ਼ ਬਣਦਾ ਹੈ ਕਿ ਉਹ ਵੀ ਇਨ੍ਹਾਂ ਕਰੋਨਾ ਯੋਧਿਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਤਾਂ ਜੋ ਛੇਤੀ ‘ਮਿਸ਼ਨ ਫਤਿਹ’ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…