Share on Facebook Share on Twitter Share on Google+ Share on Pinterest Share on Linkedin ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਮੁਹਾਲੀ ਵਿੱਚ ਲਗਾਏ ਵਿਸ਼ੇਸ਼ ਨਾਕਿਆਂ ਦੌਰਾਨ 3 ਬੱਸਾਂ ’ਚੋਂ ਉਤਰਵਾਏ ਪ੍ਰੈਸ਼ਰ ਹਾਰਨ, ਚਾਲਕਾਂ ਨੂੰ ਕੀਤੀ ਤਾੜਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ: ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਚੈਕਿੰਗ ਅਤੇ ਵਾਹਨਾਂ ਤੇ ਲਗਾਏ ਪਰੈਸ਼ਰ ਹਾਰਨ ਜਿਨ੍ਹਾਂ ਕਾਰਨ ਅਵਾਜ ਸੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ ਦੀ ਚੈਕਿੰਗ ਸਹਿਰ ਚ ਦਾਰਾ ਸਟੂਡੀਓ ਚੌਂਕ ਤੋਂ ਇਲਾਵਾ ਹੋਰ ਵੱਖ, ਵੱਖ ਥਾਵਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀ ਲਵਲੀਨ ਦੂਬੇ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਨਾਕੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਦੂਬੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਪ੍ਰੈਸ਼ਰ ਹਾਰਨ ਲਗਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸ੍ਰੀ ਦੂਬੇ ਨੇ ਦੱਸਿਆ ਕਿ ਵੱਖ ਵੱਖ ਥਾਵਾਂ ’ਤੇ ਲਗਾਏ ਗਏ ਨਾਕਿਆਂ ਦੌਰਾਨ 50 ਵਾਹਨ ਚੈਕ ਕੀਤੇ ਗਏ ਜਿਨ੍ਹਾ ਵਿੱਚ ਟਰੱਕ ਅਤੇ ਬੱਸਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੌਕੇ ਤੇ ਤਿੰਨ ਬੱਸਾਂ ਦੇ ਪ੍ਰੈਸਰ ਹਾਰਨ ਉਤਰਵਾਏ ਗਏ ਅਤੇ ਚਾਲਕਾਂ ਨੂੰ ਸਖ਼ਤ ਤਾੜਨਾ ਕੀਤੀ ਗਈ। ਉਨ੍ਹਾਂ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮਿੱਥੇ ਸਮੇਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਪ੍ਰਮਾਣਤ ਪ੍ਰਦੂਸ਼ਣ ਚੈਕ ਸੈਂਟਰਾਂ ਤੋਂ ਆਪਣੇ ਵਾਹਨਾਂ ਦਾ ਪ੍ਰਦੂਸ਼ਣ ਚੈਕ ਕਰਵਾ ਕੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਸਰਟੀਫਿਕੇਟ ਦੀ ਮਿਆਦ ਖਤਮ ਹੋਣ ਤੇ ਤੁਰੰਤ ਦੁਬਾਰਾ ਪ੍ਰਦੂਸ਼ਣ ਕੰਟਰੋਲ ਚੈਕ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇ। ਸ੍ਰੀ ਦੂਬੇ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਵਾਹਨਾਂ ਦੀ ਗਿਣਤੀ ਕਾਰਨ ਗੱਡੀਆਂ ਦੇ ਧੁੂਅੇ ਕਾਰਨ ਵਾਤਾਵਰਣ ਪ੍ਰਦੂਸਿਤ ਹੁੰਦਾ ਜਾ ਰਿਹਾ ਹੈ। ਜਿਸ ਦਾ ਮਨੱੂਖੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਸਾਨੂੰ ਆਪਣੇ ਵਾਹਨਾਂ ਦਾ ਸਮੇਂ ਸਮੇਂ ਸਿਰ ਪ੍ਰਦੂਸ਼ਣ ਚੈਕ ਜ਼ਰੂਰੀ ਕਰਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਵਿੱਚ ਪ੍ਰੈਸ਼ਰ ਹਾਰਨ ਲਗਾਉਣ ਦੀ ਵੀ ਮਨਾਹੀ ਹੈ ਜਿਸ ਕਾਰਨ ਸੋਰ ਪ੍ਰਦੂਸ਼ਣ ਫੈਲਦਾ ਹੈ ਇਸ ਲਈ ਵਾਹਨ ਮਾਲਕਾਂ ਨੂੰ ਆਪਣੇ ਵਾਹਨਾਂ ਵਿੱਚ ਪ੍ਰੈਸ਼ਰ ਹਾਰਨ ਨਹੀਂ ਲਗਾਉਣੇ ਚਾਹੀਦੇ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੁੰੂ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਟਰ ਸਾਈਕਲਾਂ ਵਿੱਚ ਪਟਾਖੇ ਚਲਾਉਣ ਵਾਲੇ ਯੰਤਰ ਨਾ ਲਗਾਉਣ ਦੇਣ। ਜਿਸ ਕਾਰਨ ਕਈ ਵਾਰ ਅਣਸੁਖਾਵੀਆਂ ਘਟਨਾ ਵਾਪਰਦੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ