Nabaz-e-punjab.com

ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਵਿੱਚ 125 ਵਾਹਨਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸੁਖਵਿੰਦਰ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-3ਏ ਸਥਿਤ ਐਸਪੀ ਫਿਲਿੰਗ ਸਟੇਸ਼ਨ ’ਤੇ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਾਇਆ ਗਿਆ। ਜਿਸ ਵਿੱਚ 125 ਵਾਹਨਾਂ ਦੇ ਪ੍ਰਦੂਸ਼ਣ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਵਾਹਨ ਚਾਲਕਾਂ ਨੂੰ ਜਾਂਚ ਸਬੰਧੀ ਸਰਟੀਫਿਕੇਟ ਦਿੱਤੇ ਗਏ।
ਇਸ ਮੌਕੇ ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਸੜਕਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਦੇਸ਼ ਨਾਲ ਮਹੀਨਾਵਾਰ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਜਿੱਥੇ ਵਾਹਨਾਂ ਦੀ ਮੁਫ਼ਤ ਪ੍ਰਦੂਸ਼ਣ ਜਾਂਚ ਕੀਤੀ ਜਾਵੇਗੀ, ਉੱਥੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਲੋਕਾਂ ਨੂੰ ਡਰਾਈਵਿੰਗ ਦੌਰਾਨ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਸੜਕ ਹਾਦਸਿਆਂ ਤੋਂ ਬਚਣ ਲਈ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ।ਇਸ ਮੌਕੇ ਆਰਟੀਏ ਦਫ਼ਤਰ ਦੇ ਜੂਨੀਅਰ ਸਹਾਇਕ ਸੁਖਰਾਜ ਮੱਟੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…