ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਵੱਲੋਂ ਰੇਹੜੀਆਂ-ਫੜੀਆਂ ਵਾਲਿਆਂ ਦੀ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ

ਕਾਰਪੋਰੇਸ਼ਨ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਤਹਿਬਾਜ਼ਾਰੀ ਵਿਭਾਗ ਵੱਲੋਂ ਕੀਤੀ ਜਾਵੇਗੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮਿਉਂਸਪਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਸਬੰਧੀ ਇੱਕ ਨਿੱਜੀ ਕੰਪਨੀ ਤੋਂ ਤਿਆਰ ਕੀਤੀ ਗਈ ਸਰਵੇ ਰਿਪੋਰਟ ਦੀ ਹੁਣ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਰੈਗੁਲਰਾਈਜ ਕਰਕੇ ਉਨ੍ਹਾਂ ਨੂੰ ਬਦਲਵੀਆਂ ਥਾਵਾਂ ਅਲਾਟ ਕਰਨ ਸੰਬੰਧੀ ਕੀਤੀ ਜਾਣ ਵਾਲੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ। ਇਸ ਸਬੰਧੀ ਨਗਰ ਕਾਰਪੋਰੇਸ਼ਨ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਵਲੋੱ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਦੀ ਮੌਕੇ ਤੇ ਜਾ ਕੇ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਵਿਅਕਤੀ ਵਾਕਈ ਰੇਹੜੀਆਂ ਫੜੀਆਂ ਲਗਾਉਂਦੇ ਹਨ। ਉਨ੍ਹਾਂ ਦੇ ਨਾਂਅ ਸਰਵੇ ਵਿੱਚ ਰੱਖ ਕੇ ਉਨ੍ਹਾਂ ਨੂੰ ਥਾਂ ਦੇਣ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮਿਉਂਸਪਲ ਕਾਰਪੋਰੇਸ਼ਨ ਵੱਲੋਂ ਪਿਛਲੇ ਹਫਤੇ ਸ਼ਹਿਰ ਦੇ ਕੌਂਸਲਰਾਂ ਨੂੰ ਸ਼ਹਿਰ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਦੀਆਂ ਵਾਰਡ ਵਾਈਜ਼ ਸੂਚੀਆਂ ਤਿਆਰ ਕਰਕੇ ਇਸ ਸੰਬੰਧੀ ਆਪਣੇ ਇਤਰਾਜ ਦੇਣ ਲਈ ਕਿਹਾ ਸੀ ਜਿਸਤੇ ਜਿਆਦਾਤਰ ਕੌਂਸਲਰਾਂ ਨੇ ਕਾਰਪੋਰੇਸ਼ਨ ਨੂੰ ਲਿਖ ਕੇ ਦਿੱਤਾ ਸੀ ਕਿ ਇਨ੍ਹਾਂ ਰੇਹੜੀਆਂ ਫੜੀਆਂ ਦੀ ਫਿਜੀਕਲ ਵੈਰੀਫਿਕੇਸ਼ਨ ਦਾ ਕੰਮ ਨਗਰ ਨਿਗਮ ਦੇ ਕਰਮਚਾਰੀਆਂ ਤੋਂ ਕਰਵਾਇਆ ਜਾਵੇ ਅਤੇ ਕੌਂਸਲਰਾਂ ਦੇ ਸੁਝਾਅ ਤੇ ਅਮਲ ਕਰਦਿਆਂ ਨਗਰ ਨਿਗਮ ਵਲੋੱ ਹੁਣ ਅਸਿਸਟੈਂਟ ਕਮਿਸ਼ਨਰ ਦੀ ਅਗਵਾਈ ਵਿੱਚ ਇਨ੍ਹਾਂ ਰੇਹੜੀਆਂ ਫੜੀਆਂ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਇਨ੍ਹਾਂ ਰੇਹੜੀਆਂ ਫੜੀਆਂ ਦਾ ਸਰਵੇ ਕਰਨ ਵਾਲੀ ਨਿੱਜੀ ਕੰਪਨੀ ਵਲੋੱ ਕੀਤੇ ਸਰਵੇ ਵਿੱਚ ਪਹਿਲਾਂ ਸ਼ਹਿਰ ਵਿੱਚ 2600 ਦੇ ਕਰੀਬ ਰੇਹੜੀਆਂ ਫੜੀਆਂ ਲੱਗਦੀਆਂ ਹੋਣ ਦੀ ਗੱਲ ਆਖੀ ਗਈ ਸੀ ਅਤੇ ਇਹ ਰਿਪੋਰਟ ਜਦੋੱ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਵਿੱਚ ਪੇਸ਼ ਕੀਤੀ ਗਈ ਤਾਂ ਕਮੇਟੀ ਦੇ ਮੈਂਬਰਾਂ ਨੇ ਇੰਨੀ ਵੱਡੀ ਗਿਣਤੀ ਵਿੱਚ ਰੇਹੜੀਆਂ ਲੱਗਦੀਆਂ ਹੋਣ ਸੰਬੰਧੀ ਰਿਪੋਰਟ ਨੂੰ ਸਿਰੇ ਤੋੱ ਨਕਾਰਦਿਆਂ ਨਵੇੱ ਸਿਰੇ ਤੋੱ ਸਰਵੇ ਕਰਵਾਉਣ ਲਈ ਕਿਹਾ ਸੀ। ਉਸ ਵੇਲੇ ਮੀਟਿੰਗ ਵਿੱਚ ਇਹ ਗੱਲ ਆਖੀ ਗਈ ਸੀ ਕਿ ਕੁੱਝ ਸਮਾਂ ਪਹਿਲਾਂ ਕਾਰਪੋਰੇਸ਼ਨ ਵੱਲੋਂ ਆਪਣੇ ਪੱਧਰ ਤੇ ਸ਼ਹਿਰ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਦੀ ਗਿਣਤੀ 800 ਦੇ ਕਰੀਬ ਦੱਸੀ ਸੀ ਅਤੇ ਇਹ ਇੰਨੀ ਛੇਤੀ ਵੱਧ ਕੇ 2600 ਕਿਵੇਂ ਹੋ ਗਈ। ਬਾਅਦ ਵਿੱਚ ਇਸ ਕੰਪਨੀ ਵੱਲੋਂ ਇਸ ਸਰਵੇ ਦੀ ਸੋਧੀ ਹੋਈ ਰਿਪੋਰਟ ਪੇਸ਼ ਕੀਤੀ ਗਈ ਤਾਂ ਇਹ ਗਿਣਤੀ ਘਟ ਕੇ 1700 ਦੇ ਕਰੀਬ ਰਹਿ ਗਈ ਸੀ ਜਿਸਦੀ ਹੁਣ ਨਿਗਮ ਵਲੋੱ ਮੌਕੇ ਤੇ ਜਾ ਕੇ ਜਾਂਚ ਕੀਤੀ ਜਾਣੀ ਹੈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮਿਉਂਸਪਲ ਕਾਰਪੋਰੇਸ਼ਨ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹੁਣ ਮਿਉਂਸਪਲ ਕਾਰਪੋਰੇਸ਼ਨ ਰੇਹੜੀਆਂ ਫੜੀਆਂ ਵਾਲਿਆਂ ਦੀ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸੰਬੰਧੀ ਸ਼ਹਿਰ ਦੇ ਚੁਣੇ ਹੋਏ ਕੌਂਸਲਰਾਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇਗਾ ਅਤੇ ਜੇਕਰ ਕੌਂਸਲਰ ਸਾਹਿਬਾਨ ਚਾਹੁਣ ਤਾਂ ਉਹ ਖੁਦ ਵੀ ਇਸ ਵੈਰੀਫਿਕੇਸ਼ਨ ਦੇ ਕੰਮ ਵੇਲੇ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਇਹ ਕੰਮ ਇੱਕ ਹਫਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਸੰਬੰਧੀ ਰਿਪੋਰਟ ਬਣਾ ਕੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਇਸ ਰਿਪੋਰਟ ਨੂੰ ਟਾਉਨ ਵੈਂਡਿੰਗ ਕਮੇਟੀ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕਮੇਟੀ ਵੱਲੋਂ ਰਿਪੋਰਟ ਨੂੰ ਪਾਸ ਕਰਨ ਤੋੱ ਬਾਅਦ ਇਸ ਨੂੰ ਮੀਟਿੰਗ ਵਿੱਚ ਲਿਜਾਇਆ ਜਾਵੇਗਾ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…