ਵੇਰਕਾ ਸਾਂਝੀ ਐਕਸ਼ਨ ਕਮੇਟੀ ਨੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਵੇਰਕਾ ਮੁਹਾਲੀ ਡੇਅਰੀ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਅੱਜ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ। ਜਿਸ ਵਿੱਚ ਨਵੇਂ ਕਰਮਚਾਰੀ/ਮਿਲਕਫੈੱਡ ਵਿਰੋਧੀ ਸਰਵਿਸ ਰੂਲਾਂ ਸੀਟੀਸੀ-2018 ਸਬੰਧੀ ਕੰਨਫੈਡਰੇਸ਼ਨ ਪੰਜਾਬ ਦੇ ਫ਼ੈਸਲੇ ਅਨੁਸਾਰ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਨਵੇਂ ਸੀਟੀਸੀਈ ਐਸਆਰ-2018 ਸਰਵਿਸ ਰੂਲ ਲਾਗੂ ਕਰਨ ਤੋਂ ਬਾਅਦ ਇਨ੍ਹਾਂ ਸਰਵਿਸ ਰੂਲਾਂ ਅਧੀਨ ਰੱਖੇ ਜ਼ਿਆਦਾਤਰ ਕਰਮਚਾਰੀ ਨੌਕਰੀ ਛੱਡ ਕੇ ਜਾ ਚੁੱਕੇ ਹਨ ਅਤੇ ਪੁਰਾਣੇ ਕਰਮਚਾਰੀ ਸੇਵਾਮੁਕਤ ਹੋ ਰਹੇ ਹਨ। ਜਿਸ ਕਾਰਨ ਇਸ ਸਮੇਂ ਮਿਲਕਫੈੱਡ/ਮਿਲਕ ਪਲਾਂਟਾਂ ਵਿੱਚ ਸਟਾਫ਼ ਦੀ ਵੱਡੀ ਘਾਟ ਕਾਰਨ ਸਥਿਤੀ ਕਾਫ਼ੀ ਨਾਜ਼ੁਕ ਬਣੀ ਹੋਈ ਹੈ।
ਇਸ ਮੌਕੇ ਬੁਲਾਰਿਆਂ ਨੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮ ਵਿਰੋਧੀ ਸਰਵਿਸ ਰੂਲਾਂ ਸੀਟੀਸੀ-2018 ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣੇ ਸਰਵਿਸ ਰੂਲ ਕਰਮਚਾਰੀਆਂ ’ਤੇ ਲਾਗੂ ਕੀਤੇ ਜਾਣ ਤਾਂ ਜੋ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਕਿਸਾਨੀ ਕਿੱਤੇ ਨੂੰ ਬਰਬਾਦ ਹੋਣ ਬਚਾਇਆ ਜਾ ਸਕੇ। ਇਸ ਮੌਕੇ ਸੰਦੀਪ ਸਿੰਘ, ਬਲਿਹਾਰ ਸਿੰਘ, ਨਰਿੰਦਰ ਸਿੰਘ, ਨਰੇਸ਼ ਸਿੰਘ, ਨਰਿੰਦਰ ਮੋਹਨ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮਿਲਕਫੈੱਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਵਿਸ ਰੂਲ ਸੀਟੀਸੀ-2018 ਤੁਰੰਤ ਰੱਦ ਨਾ ਕੀਤੇ ਗਏ ਤਾਂ ਸਮੂਹ ਕਰਮਚਾਰੀ ਸੰਘਰਸ਼ ਨੂੰ ਹੋਰ ਤੇਜ ਕਰਨਗੇ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…