ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਜ਼ਿਲ੍ਹਾ ਪੱਧਰ ਕਨਵੈਨਸ਼ਨਾਂ ਅਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਤਨਖ਼ਾਹ ਦੀ ਬਰਾਬਰੀ ਲਈ ਵੈਟਰਨਰੀ ਡਾਕਟਰਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੇਏਸੀ)ਦੀ ਸੂਬਾ ਕਾਰਜਕਾਰਨੀ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਲਾਰੇਬਾਜ਼ੀ ’ਤੇ ਵਿਚਾਰ ਚਰਚਾ ਕੀਤੀ ਗਈ। ਇੰਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਮੂਹ ਵੈਟਰਨਰੀ ਅਫ਼ਸਰ ਕਾਫੀ ਸਮੇਂ ਤੋਂ ਉਨ੍ਹਾਂ ਦੇ ਹਮਰੁਤਬਾ ਮੈਡੀਕਲ ਅਫ਼ਸਰਾਂ ਨਾਲ ਪੇ ਪੈਰਟੀ ਦੀ ਬਹਾਲੀ ਲਈ ਸੰਘਰਸ ਕਰ ਰਹੇ ਹਨ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਵੱਲੋਂ ਭੰਗ ਕਰ ਦਿੱਤਾ ਗਿਆ ਸੀ ਅਤੇ ਅੱਜ ਤੱਕ ਬਹਾਲ ਨਹੀਂ ਕੀਤਾ ਗਿਆ।
ਜੇਏਸੀ ਨੇ ਇਸ ਤੋਂ ਪਹਿਲਾਂ 10 ਨਵੰਬਰ ਨੂੰ ਗਿੱਦੜਬਾਹਾ ਵਿਖੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਢਿੱਲ-ਮੱਠ ਵਿਰੁੱਧ ਰੋਸ ਜ਼ਾਹਰ ਕਰਨ ਲਈ ਰੋਸ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਵੈਟਰਨਰੀ ਅਫ਼ਸਰ, ਸੀਨੀਅਰ ਵੈਟਰਨਰੀ ਅਫ਼ਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟਰ, ਸੇਵਾਮੁਕਤ ਪਸ਼ੂ ਪਾਲਣ ਅਫ਼ਸਰ ਅਤੇ ਸੂਬੇ ਦੇ ਤਿੰਨ ਵੈਟਰਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਰੋਸ ਮਾਰਚ ਕੱਢਣ ਲਈ ਗਿੱਦੜਬਾਹਾ ਪੁੱਜਣਾ ਸੀ। ਉਸ ਸਮੇਂ, ਸਰਕਾਰ ਦੇ ਭਰੋਸੇ ਅਤੇ ਪਸ਼ੂਆਂ ਨੂੰ ਮੂੰਹ-ਖੁਰ ਰੋਗ ਦੀਆਂ ਬਿਮਾਰੀਆਂ ਦੇ ਟੀਕੇ ਲਗਾਉਣ ਦੇ ਸਮੇਂ ਤੋਂ ਬਾਅਦ, ਜੇਏਸੀ ਨੇ ਰਾਜ ਦੇ ਪਸ਼ੂ ਪਾਲਕਾਂ ਦੇ ਹਿੱਤ ਵਿੱਚ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਸੀ।
ਸੂਬਾ ਪੱਧਰੀ ਮੀਟਿੰਗ ਵਿੱਚ ਪੂਰੇ ਪੰਜਾਬ ਤੋਂ ਆਗੂਆਂ ਨੇ ਭਾਗ ਲਿਆ, ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ: ਗੁਰਚਰਨ ਸਿੰਘ , ਕੋ ਕਨਵੀਨਰ ਡਾ. ਪੁਨੀਤ ਮਲਹੋਤਰਾ ਡਾ. ਅਬਦੁੱਲ ਮਜੀਦ ਡਾ. ਹਰਮਨ ਜੋਸਨ ਡਾ. ਗੁਰਦੀਪ ਪਟਿਆਲਾ ਆਦਿ ਨੇ ਸਰਕਾਰ ਵੱਲੋਂ ਢਿੱਲਮੱਠ ਭਰੇ ਹੱਥਕੰਡੇ ਵਰਤਣ ਦੀ ਸਖ਼ਤ ਨਿਖੇਧੀ ਕੀਤੀ, ਜਿਸ ਕਾਰਨ ਵੈਟਰਨਰੀ ਡਾਕਟਰਾਂ ਦਾ ਸਾਰਾ ਕਾਡਰ ਡੂੰਘਾ ਦੁਖੀ ਹੈ ਅਤੇ ਮੰਗ ਕੀਤੀ ਕਿ ਡਾਕਟਰਾਂ ਨਾਲ ਉਨ੍ਹਾਂ ਦੀ ਚਾਰ ਦਹਾਕਿਆਂ ਪੁਰਾਣੀ ਸਮਾਨਤਾ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ।
ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਜਿਲਾ ਪੱਧਰੀ ਕਨਵੈਸ਼ਨਾਂ ਅਤੇ ਰੋਸ ਮੁਜਾਹਰੇ ਕੀਤੇ ਜਾਣਗੇ । ਜੇਏਸੀ ਦੇ ਸੂਬਾ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਜੇਕਰ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਅਪਣਾਈ ਗਈ ਤਾਂ ਉਹ ਸਰਕਾਰ ਦੇ ਕੈਬਨਿਟ ਮੰਤਰੀਆਂ ਦਾ ਘਿਰਾਓ ਦਾ ਐਲਾਨ ਕਰਨ ਤੋਂ ਵੀ ਗੁਰੇਜ ਨਹੀਂ ਕਰਨਗੇ। ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾ ਕੋਆਰਡੀਨੇਟਰ ਡਾ. ਤੇਜਿੰਦਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪ੍ਰੀਤ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਸਨੇਟਾ ਵਿੱਚ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ ਰੱਖਿਆ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਸਨੇਟਾ ਵਿੱਚ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ ਰੱਖਿਆ ਢਾਈ ਕਰੋੜ…