nabaz-e-punjab.com

ਵੈਟਰਨਰੀ ਇੰਸਪੈਕਟਰਾਂ ਵੱਲੋਂ 21 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਾਰਜਕਾਰਣੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੀ ਮੁੱਖ ਦਫ਼ਤਰ ਲੁਧਿਆਣਾ ਵਿਖੇ ਸੂਬਾ ਪਰਧਾਨ ਨਿਰਮਲ ਸੈਣੀ ਦੀ ਪਰਧਾਨਗੀ ਹੇਠ ਹੋਈ। ਇਸ ਵਿੱਚ ਸਮੁੱਚੇ ਸੂਬਾ ਕਮੇਟੀ ਮੈਂਬਰ ਸਾਹਿਬਾਨ, ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕੇ ਵੈਟਨਰੀ ਇੰਸਪੈਕਟਰ ਕੇਡਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਰਜਿਸਟਰੇਸ਼ਨ,ਸਰਵਿਸ ਰੂਲ,ਗਰੇਡ ਪੇਅ ਵਿਚ ਸੋਧ, ਪ੍ਰਮੋਸ਼ਨ ਚੈਨਲ ਵਰਗੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਜੱਦੋਜਹਿਦ ਕਰ ਰਹੇ ਹਨ। ਇਹਨਾਂ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਅਤੇ ਅਫ਼ਸਰਸਾਹੀ ਦੇ ਰਵੱਈਏ ਦੇ ਖ਼ਿਲਾਫ਼ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰ ਮੁਹਾਲੀ ਦੇ ਦਸਹਿਰਾ ਗਰਾਊਂਡ ਵਿੱਚ ਰੋਹ ਭਰਿਆ ਮੁਜ਼ਾਹਰਾ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨਗੇ। ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸਾਹੀ ਦੀ ਹੋਵੇਗੀ। ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਕਿ ਮੰਗਾਂ ਦੇ ਨਿਪਟਾਰੇ ਤੱਕ ਜੱਦੋਜਹਿਦ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਸੀਨੀਅਰ ਮੀਤ ਪਰਧਾਨ ਭੁਪਿੰਦਰਪਾਲ ਸਿੰਘ ਸੱਚਰ, ਸੂਬਾ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਰਾਜੀਵ ਮਲਹੋਤਰਾ, ਹਰਪਰੀਤ ਸਿੰਘ ਸਿੱਧੂ, ਜਗਰਾਜ ਸਿੰਘ ਟੱਲੇਵਾਲ, ਬਰਿੰਦਰਪਾਲ ਸਿੰਘ ਕੈਰੋਂ, ਜਗਸੀਰ ਸਿੰਘ ਖਿਆਲਾ, ਸੁਰਜੀਤ ਸਿੰਘ ਲੋਧੀਵਾਲ, ਸੁਰਿੰਦਰ ਭੁਪਾਲ, ਅਜਾਇਬ ਸਿੰਘ ਨਵਾਂ ਸਹਿਰ, ਗੁਰਪ੍ਰੀਤ ਸਿੰਘ ਸੰਗਰੂਰ, ਜਰਨੈਲ ਸਿੰਘ, ਮਨਦੀਪ ਸਿੰਘ ਗਿੱਲ, ਗੁਰਮੀਤ ਸਿੰਘ ਮਹਿਤਾ, ਜਰਨੈਲ ਸਿੰਘ ਗਿੱਲ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …