Share on Facebook Share on Twitter Share on Google+ Share on Pinterest Share on Linkedin ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਮੁਹਾਲੀ ’ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਮੰਗ ਪੱਤਰ ਲਿਆ, ਜਾਇਜ਼ ਮੰਗਾਂ ਹੱਲ ਦਾ ਭਰੋਸਾ ਦਿੱਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ: ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਸਬੰਧੀ ਅੱਜ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਜਿਸ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਵੈਟਰਨਰੀ ਇੰਸਪੈਕਟਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਇੱਥੇ ਆਪਣੀਆਂ ਮੰਗਾਂ ’ਤੇ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਪ੍ਰੰਤੂ ਵਾਈਪੀਐਸ ਚੌਕ ਨੇੜੇ ਪੁਲੀਸ ਨੇ ਵੈਟਰਨਰੀ ਇੰਸਪੈਕਟਰਾਂ ਦਾ ਰਾਹ ਡੱਕ ਲਿਆ। ਜਿਸ ਕਾਰਨ ਪ੍ਰਦਰਸ਼ਨਕਾਰੀ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੜਕ ਉੱਤੇ ਧਰਨਾ ਲਗਾ ਕੇ ਬੈਠ ਗਏ ਅਤੇ ਸੂਬਾ ਸਰਕਾਰ ਅਤੇ ਹੁਕਮਰਾਨਾਂ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਜੀਤ ਸਿੰਘ ਛੱਤਵਾਲ ਨੇ ਪ੍ਰਦਰਸ਼ਨਕਾਰੀਆਂ ਕੋਲ ਪਹੁੰਚ ਕੇ ਮੰਗ ਪੱਤਰ ਲਿਆ, ਜਾਇਜ਼ ਮੰਗਾਂ ’ਤੇ ਮੁੜ ਵਿਚਾਰ ਕਰਨ ਦਾ ਦਿੱਤਾ ਭਰੋਸਾ। ਇਸ ਮੌਕੇ ਸੂਬਾ ਪ੍ਰਧਾਨ ਨਿਰਮਲ ਸੈਣੀ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰਪਾਲ ਸਿੰਘ ਸੱਚਰ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਅਤੇ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰਾਂ ਦੀਆਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਰਜਿਸਟਰੇਸ਼ਨ, ਸਰਵਿਸ ਰੂਲ ਬਣਾਉਣਾ, ਤਰੱਕੀ ਚੈਨਲ, ਤਨਖ਼ਾਹ ਸਕੇਲ ਵਿੱਚ ਵਾਧਾ ਕਰਨਾ, ਜ਼ਿਲ੍ਹਾ ਪਰਿਸ਼ਦ ਅਧੀਨ ਅਸਾਮੀਆਂ ਦੀ ਮੁੜ ਬਹਾਲੀ ਆਦਿ ਮੰਗਾਂ ਨੂੰ ਸੂਬਾ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਜਾਣਬੱੁਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਅੱਜ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਵੈਟਰਨਰੀ ਇੰਸਪੈਕਟਰਾਂ ਨੇ ਕਿਹਾ ਕਿ ਉਨ੍ਹਾਂ ਦੇ ਧਰਨੇ ਦਾ ਮੰਤਵ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦੌਰਾਨ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮ ਵਰਗ ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਾਉਣਾ ਸੀ। ਸੂਬਾ ਪੈੱ੍ਰਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਜੇਕਰ ਵਿਭਾਗ ਨੇ ਜਲਦੀ ਹੀ ਉਨ੍ਹਾਂ ਦੀ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 9 ਮਾਰਚ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਮਗਰੋਂ 22 ਮਾਰਚ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਰੋਸ ਰੈਲੀ ਨੂੰ ਰਾਜੀਵ ਮਲਹੋਤਰਾ, ਬਰਿੰਦਰਪਾਲ ਸਿੰਘ ਕੈਰੋਂ, ਹਰਪ੍ਰੀਤ ਸਿੰਘ ਸਿੱਧੂ, ਜਗਰਾਜ ਸਿੰਘ ਟੱਲੇਵਾਲ, ਜਗਸੀਰ ਸਿੰਘ ਖਿਆਲਾ, ਜਰਨੈਲ ਸਿੰਘ ਗਿੱਲ, ਜਸਵਿੰਦਰ ਸਿੰਘ ਢਿੱਲੋਂ, ਅਜਾਇਬ ਸਿੰਘ ਨਵਾਂ ਸ਼ਹਿਰ, ਅਮਨਦੀਪ ਸ਼ਰਮਾ ਗੁਰਦਾਸਪੁਰ, ਮਨਦੀਪ ਸਿੰਘ ਗਿੱਲ, ਗੁਰਮੀਤ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਸੰਗਰੂਰ, ਮਨਮੋਹਨ ਸਿੰਘ ਫਤਹਿਗੜ੍ਹ, ਹਰਪ੍ਰੀਤ ਸੰਧੂ, ਜਸਪ੍ਰੀਤ ਸਿੰਘ ਮੋਗਾ, ਰਾਮ ਲੁਭਾਇਆ, ਸੁਰਿੰਦਰ ਭੁਪਾਲ, ਜਸਵਿੰਦਰ ਬੜੀ, ਯਸ਼ ਚੌਧਰੀ, ਸਤਨਾਮ ਸਿੰਘ ਫਤਹਿਗੜ੍ਹ ਸਾਹਿਬ, ਸੰਗਾਰਾ ਸਿੰਘ ਰੂਪਨਗਰ, ਪ੍ਰੀਤਮ ਸਿੰਘ ਮੁਹਾਲੀ, ਸੁਰਜੀਤ ਲੋਧੀਵਾਲ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ