ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਿੰਦਰਪਾਲ ਬਿੱਲਾ ਨੇ ਅਹੁਦਾ ਸੰਭਾਲਿਆ

ਕਾਂਗਰਸ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ: ਧਰਮਸੋਤ, ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੋਂ ਦੇ ਸੈਕਟਰ-68 ਦੇ ਵਣ ਭਵਨ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਜੰਗਲਾਤ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੋਤ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਵੀ ਮੌਜੂਦ ਸਨ।
ਇਸ ਮੌਕੇ ਸ੍ਰੀ ਧਰਮਸੋਤ ਨੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਸ੍ਰੀ ਬਿੱਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਹੀ ਇੱਕੋ ਇਕ ਅਜਿਹੀ ਪਾਰਟੀ ਨੇ ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਜਦੋਂਕਿ ਦੂਜੀ ਰਾਜਸੀ ਪਾਰਟੀਆਂ ਨੇ ਵਰਕਰਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਵਰਤਿਆਂ ਜਾਂਦਾ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਆਸ ਪ੍ਰਗਟਾਈ ਕਿ ਸ੍ਰੀ ਬਿੱਲਾ ਪਛੜੀਆਂ ਸ਼ੇ੍ਰਣੀਆਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣਗੇ ਤਾਂ ਜੋ ਲੋੜਵੰਦ ਪਰਿਵਾਰ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਇਸ ਮੌਕੇ ਵਾਈ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਲਕੀਤ ਸਿੰਘ ਬਰਾੜ, ਸੀਨੀਅਰ ਆਗੂ ਜੀਐਸ ਰਿਆੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸ਼ਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…