ਆਈਐਸਬੀ ਵਿੱਚ ਦੋ ਰੋਜ਼ਾ ਲੀਡਰਸ਼ਿਪ ਸਮਿੱਟ ਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਕਰਨਗੇ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਇੱਥੋਂ ਦੇ ਸੈਕਟਰ-81 ਵਿੱਚ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਭਲਕੇ 22 ਅਤੇ 23 ਸਤੰਬਰ ਨੂੰ ਹੋਣ ਵਾਲੀ ਦੋ ਰੋਜ਼ਾ ਲੀਡਰਸ਼ਿਪ ਸਮਿੱਟ ਦੇ ਉਦਘਾਟਨੀ ਸਮਾਰੋਹ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਿਰਕਤ ਕਰਨਗੇ। ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕਰਨਗੇ। ਇਸ ਸਮਾਰੋਹ ਵਿੱਚ ਦੇਸ਼ ਵਿਦੇਸ਼ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਵੀ ਸ਼ਾਮਲ ਹੋਣਗੀਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਈਐਸਬੀ ਕੈਂਪਸ ਵਿੱਚ ਜ਼ਿਲ੍ਹਾ ਦੇ ਸਿਵਲ, ਪੁਲੀਸ ਪ੍ਰਸ਼ਾਸਨ ਅਤੇ ਆਈਐਸਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਪ ਰਾਸ਼ਟਰਪਤੀ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਏਡੀਸੀ ਸ੍ਰੀ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਖਾਸ ਤੌਰ ’ਤੇ ਗਮਾਡਾ, ਨਗਰ ਨਿਗਮ ਅਤੇ ਪੁਲੀਸ ਅਧਿਕਾਰੀਆਂ ਨੂੰ ਆਖਿਆ ਕਿ ਉਪ ਰਾਸ਼ਟਰਪਤੀ ਦੇ ਸਵਾਗਤ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਰਹੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਆਈਐਸਬੀ ਦੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਇਸ ਮੌਕੇ ਐਸ.ਪੀ (ਸਿਟੀ) ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਮਹਿਮਾਨਾਂ ਦੇ ਸਵਾਗਤ ਅਤੇ ਵਾਹਨਾਂ ਦੀ ਪਾਰਕਿੰਗ ਲਈ ਆਈਐਸਬੀ ਕੈਂਪਸ ਦੇ ਅੰਦਰ ਹੀ ਵਿਵਸਥਾ ਕੀਤੀ ਗਈ ਹੈ। ਮੀਟਿੰਗ ਵਿੱਚ ਜੇ.ਪੀ. ਜੱਸੂ ਏ.ਡੀ.,ਐਸ.ਆਈ.ਬੀ. ਚੰਡੀਗੜ੍ਹ, ਕਰਨਲ ਅਮਿੱਤ ਗੋਤਰਾ, ਏਡੀ ਅਪਰੇਸ਼ਨ ਆਈਐਸਬੀ, ਜ਼ਿਲ੍ਹਾ ਸਿਹਤ ਅਫ਼ਸਰ ਆਰ.ਐਸ. ਕੰਗ ਸਮੇਤ ਗਮਾਡਾ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ। ਸਮਿੱਟ ਨੂੰ ਕੇਂਦਰੀ ਰਾਜ ਮੰਤਰੀ ਸਿਵਲ ਐਵੀਏਸ਼ਨ ਜੈਯੰਤੀ ਸਿਨਹਾ, ਆਈਐਸਬੀ ਦੇ ਕਾਰਜਕਾਰੀ ਮੈਂਬਰ ਰਾਕੇਸ਼ ਭਾਰਤੀ ਮਿੱਤਲ, ਡੀਨ ਪ੍ਰੋ. ਰਾਜਿੰਦਰਾ ਸ੍ਰੀਵਾਸਤਿਵਾ, ਕੋਟਕ ਮਹਿੰਦਰਾ ਬੈਂਕ ਦੇ ਸੀਟੀਓ ਅਰੁਣਾ ਰਾਓ, ਸੰਚੀਤਾ ਮੁਖਰਜੀ, ਪ੍ਰੋ. ਰਾਮਾਭਦਰਮ, ਮੁਸਤਫਾ ਗੌਸ ਸੀ.ਈ.ਓ. ਡਬਲਿਊ. ਇੰਡੀਆ ਸਮੇਤ ਹੋਰ ਉੱਘੀਆਂ ਸ਼ਖਸੀਅਤਾਂ ਵੀ ਲੀਡਰਸ਼ਿਪ ਕੈਂਪ ਨੂੰ ਸੰਬੋਧਨ ਕਰਨਗੇ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…