Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਯੂਥ ਅਕਾਲੀ ਮੁਹਾਲੀ ਦੇ ਮੀਤ ਪ੍ਰਧਾਨ ਮਲਕੀਤ ਮਨੌਲੀ ਕਾਂਗਰਸ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਮਨੌਲੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮਲਕੀਤ ਸਿੰਘ ਮਨੌਲੀ ਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ ਮਨੌਲੀ ਨੇ ਕਿਹਾ ਕਿ ਅਕਾਲੀ ਦਲ ਇੱਕ ਡੁਬਦਾ ਹੋਇਆ ਜਹਾਜ਼ ਬਣ ਚੁੱਕਾ ਹੈ ਕਿਉਂਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪੰਜਾਬ ਵਿੱਚ ਫੈਲੇ ਨਸ਼ਿਆਂ ਕਾਰਨ ਲੋਕਾਂ ਦਾ ਮੋਹ ਅਕਾਲੀ-ਭਾਜਪਾ ਗਠਜੋੜ ਨਾਲੋਂ ਭੰਗ ਹੋ ਚੁੱਕਾ ਹੈ ਅਤੇ ਨੌਜਵਾਨ ਵਰਗ ਵੀ ਇਸ ਗਠਜੋੜ ਨੂੰ ਬਿਲਕੁਲ ਵੀ ਪਸੰਦ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਹੁਤ ਸੋਚ ਵਿਚਾਰ ਕੇ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਕਿਉਂਕਿ ਇੱਕ ਤਾਂ ਮੁਹਾਲੀ ਤੋਂ ਕਾਂਗਰਸ ਪਾਰਟੀ ਕੋਲ ਬਲਬੀਰ ਸਿੰਘ ਸਿੱਧੂ ਵਰਗਾ ਬੇਹੱਦ ਨੇਕ ਤੇ ਇਮਾਨਦਾਰ ਆਗੂ ਹੈ ਤੇ ਦੂਜਾ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਹਿੱਤ ਵਿੱਚ ਲਏ ਗਏ ਸਟੈਂਡ ਕਾਰਨ ਉਹ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਤੋਂ ਸਿੱਧੂ ਦੀ ਜਿੱਤ ਯਕੀਨੀ ਹੈ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਨਜੀਤ ਸਿੰਘ ਮਨੌਲੀ ਦੇ ਕਾਂਗਰਸ ਦੇ ਨਾਲ ਜੁੜਨ ਮਗਰੋਂ ਇਲਾਕੇ ਵਿੱਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਵੀ ਜਿਆਦਾ ਮਜ਼ਬੂਤ ਹੋਈ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਹੁਣ ਕੁੱਝ ਗਿਣੇ ਚੁਣੇ ਵਰਕਰ ਹੀ ਰਹਿ ਗਏ ਹਨ ਅਤੇ ਗਠਜੋੜ ਦਾ ਅਧਾਰ ਹਲਕੇ ਚੋਂ ਬਿਲਕੁਲ ਖਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ ਆਪਣਾ ਖੁਲ ਕੇ ਸਮਰਥਨ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਹਲਕੇ ਚੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਆਪਣੀਆਂ ਜਮਾਨਤਾਂ ਬਚਾਉਣੀਆਂ ਵੀ ਅੌਖੀਆਂ ਹੋਣਗੀਆਂ। ਇਸ ਮੌਕੇ ਜਮੀਲ ਖਾਨ ਪ੍ਰਧਾਨ ਆਟੋ ਯੂਨੀਅਨ ਮੁਹਾਲੀ ਨੇ ਵੀ ਆਪਣੇ ਸਾਥੀਆਂ ਸਮੇਤ ਸ੍ਰੀ ਸਿੱਧੂ ਦੀ ਹਿਮਾਇਤ ਦਾ ਐਲਾਨ ਕੀਤਾ। ਇਸ ਮੌਕੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਜਸਵੀਰ ਸਿੰਘ ਮਣਕੂ, ਅਮਰੀਕ ਸਿੰਘ, ਨਿਰਮਲ ਸਿੰਘ ਕੰਬਾਲਾ, ਦਲਵਿੰਦਰ ਸੀਟੂ ਨੰਬਰਦਾਰ ਕੰਬਾਲਾ, ਮੀਤ ਪ੍ਰਧਾਨ ਆਰ.ਪੀ. ਸਿੰਘ, ਮਨਜੀਤ ਸਿੰਘ ਚੌਹਾਲ, ਭੁਪਿੰਦਰ ਸਿੰਘ ਰੇਲੇਵਾ ਆਟੋ ਯੂਨੀਅਨ ਪ੍ਰਧਾਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ