Share on Facebook Share on Twitter Share on Google+ Share on Pinterest Share on Linkedin ਵਿੱਕੀ ਮਿੱਡੂਖੇੜਾ ਕਤਲ ਮਾਮਲਾ: ਗੈਂਗਸਟਰ ਕੌਸ਼ਲ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨ ਡਾਗਰ ਦੇ ਪ੍ਰੋਡਕਸ਼ਲ ਵਰੰਟ ਲਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ: ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਦਿਆਰਥੀ ਜਥੇਬੰਦੀ ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਗੈਂਗਸਟਰ ਅਮਨ ਡਾਗਰ ਦੇ ਸਹਿਯੋਗੀ ਗੈਂਸਗਟਰ ਕੌਸ਼ਲ ਗੁੜਗਾਓ ਨੂੰ ਪੁੱਛ ਪੜਤਾਲ ਲਈ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਹਿਰਾਸਤ ਵਿੱਚ ਲਿਆ ਹੈ। ਉਸ ਦੇ ਖ਼ਿਲਾਫ਼ ਕਤਲ ਸਮੇਤ ਹੋਰ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਕੁੱਝ ਸਮਾਂ ਪਹਿਲਾਂ ਦਿੱਲੀ ਅਤੇ ਫਰੀਦਾਬਾਦ ਦੀ ਪੁਲੀਸ ਨੇ ਇਕ ਸਾਂਝੇ ਅਪਰੇਸ਼ਨ ਦੌਰਾਨ ਕੌਸਲ ਨੂੰ ਦੁਬਈ ਤੋਂ ਭਾਰਤ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਪੁਲੀਸ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੁੱਪੀ ਰਾਣਾ, ਅਮਨ ਜੈਤੋਂ, ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨੂੰ ਵੱਖ-ਵੱਖ ਜੇਲ੍ਹਾਂ ਪ੍ਰੋਡਕਸ਼ਨ ਵਰੰਟਾਂ ’ਤੇ ਲਿਆ ਕੇ ਪੁੱਛਗਿੱਛ ਕਰ ਚੁੱਕੀ ਹੈ ਲੇਕਿਨ ਪੁਲੀਸ ਹੁਣ ਤੱਕ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਨੇ ਗੈਂਗਸਟਰ ਅਮਲ ਡਾਗਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਲਈ ਪ੍ਰੋਡਕਸ਼ਨ ਵਰੰਟ ਹਾਸਲ ਕੀਤੇ ਗਏ ਹਨ। ਅਮਲ ਡਾਗਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ। ਅਦਾਲਤ ਨੇ ਗੈਂਗਸਟਰ ਅਮਲ ਡਾਗਰ ਦੇ 23 ਸਤੰਬਰ ਲਈ ਪ੍ਰੋਡਕਸ਼ਲ ਵਰੰਟ ਜਾਰੀ ਕੀਤੇ ਹਨ। ਸੂਤਰ ਦੱਸਦੇ ਹਨ ਕਿ ਪੁਲੀਸ ਨੇ ਦੋ ਕਾਤਲ ਗੈਂਗਸਟਰਾਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ’ਚੋਂ ਇਕ ਦਿੱਲੀ ਅਤੇ ਦੂਜਾ ਹਰਿਆਣਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਬੀਤੀ 7 ਅਗਸਤ ਨੂੰ ਦਿਨ ਦਿਹਾੜੇ ਇੱਥੋਂ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜਲੀ ਮਾਰਕੀਟ ਵਿੱਚ ਸਮੀਰ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਸ਼ਰ੍ਹੇਆਮ ਗੋਲੀਆਂ ਮਾਰ ਕੇ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਅਕਸਰ ਰੀਅਲ ਅਸਟੇਟ ਦੇ ਕਾਰੋਬਾਰੀ ਦੇ ਸਿਲਸਿਲਾ ਇੱਥੇ ਆਉਂਦਾ ਜਾਂਦਾ ਸੀ। ਹਾਲਾਂਕਿ ਸੀਸੀਟੀਵੀ ਕੈਮਰੇ ਵਿੱਚ ਸਮੁੱਚਾ ਘਟਨਾਕ੍ਰਮ ਕੈਦ ਅਤੇ ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਵਿੱਕੀ ਨੂੰ ਮੌਤ ਦੇ ਘਾਟ ਉਤਾਰਨ ਦੀ ਜ਼ਿੰਮੇਵਾਰੀ ਲਈ ਗਈ ਸੀ ਲੇਕਿਨ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੁਲੀਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ