ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨੇ ਡਿਜੀਟਲ ਸਾਖਰਤਾ ਅਭਿਆਨ ਤਹਿਤ ਸਿੱਖਿਆਰਥੀਆਂ ਨਾਲ ਕੀਤੀ ਗੱਲਬਾਤ

ਪੰਜਾਬ ਵਿੱਚ ਪ੍ਰਧਾਨ ਮੰਤਰੀ ਡਿਜੀਟਲ ਸਾਖਤਰਾ ਅਭਿਆਨ ਤਹਿਤ 12 ਲੱਖ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਡਿਜੀਟਲ ਸਾਖਰਤਾ ਅਭਿਆਨ ਤਹਿਤ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸੀ.ਐਸ.ਸੀ.ਵੀ.ਐਲ.ਈ ਅਤੇ ਸਟੇਟ ਹੈੱਡ ਜਸਪਾਲ ਸਿੰਘ, ਕਾਮਨ ਸਰਵਿਸ ਸੈਂਟਰ ਅਤੇ ਪ੍ਰੋਜੈਕਟ ਮੈਨੇਜਰ ਚਰਨਜੀਤ ਰਾਏ, ਜ਼ਿਲ੍ਹਾ ਮੈਨੇਜਰ ਚੰਦਰ ਮੋਹਨ ਗੁਪਤਾ ਅਤੇ ਅਮਿਤ ਕੁਮਾਰ ਨਾਲ ਵੀ ਵੀਡਿਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਸਿਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਡਿਜੀਟਲ ਸਾਖਰਤਾ ਜਰੀਏ ਆਪਣਾ ਜੀਵਨ ਕਿਵੇਂ ਬਦਲਿਆ ਜਾ ਸਕਦਾ ਹੈ, ਪ੍ਰਤੀ ਵੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਵੀਡਿਓ ਕਾਨਫਰੰਸ ਵਿੱਚ ਪੀ.ਐਮ.ਜੀ ਦੇਸ਼ਾਂ ਲਾਭਪਾਤਰੀਆਂ ਤੋਂ ਇਲਾਵਾ ਹੋਰ ਡਿਜੀਟਲ ਇੰਡੀਆ ਸਕੀਮਾਂ ਪ੍ਰੋਗਰਾਮਾਂ ਦੇ ਲਾਭਪਾਤਰੀਆਂ ਨੇ ਵੀ ਹਿੱਸਾ ਲਿਆ ਅਤੇ ਲਾਭਪਾਤਰੀਆਂ ਦੁਆਰਾ ਸੇਵਾਵਾਂ ਦਾ ਲਾਭ ਲੈਣ ਲਈ ਤਜਰਬਿਆਂ ਨੂੰ ਸਾਂਝਾ ਕੀਤਾ। ਜਿਨ੍ਹਾਂ ਵਿੱਚ ਆਧਾਰ ਪੇਅ ਦੁਆਰਾ ਪੈਨਸ਼ਨ ਪ੍ਰਾਪਤ ਕਰਨਾ, ਸਰਕਾਰੀ ਸਰਟੀਫਿਕੇਟ ਪ੍ਰਾਪਤ ਕਰਨਾ ਆਦਿ ਸੇਵਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਸਾਰੇ ਜ਼ਿਲ੍ਹਿਆਂ ’ਚੋਂ ਸੀ.ਐਸ.ਸੀ ਅਤੇ ਵੀ.ਐਲ.ਈ ਵੱਲੋਂ ਇਸ ਮੌਕੇ ’ਤੇ ਨਮੋਂ ਐਪ ਨੂੰ ਡਾਉਨਲੋਡ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…