ਵਿਧਾਨ ਸਭਾ ਚੋਣਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਦੇ ਕੇ ਕੀਤਾ ਰਵਾਨਾ

ਡੀਸੀ ਸ੍ਰੀਮਤੀ ਈਸ਼ਾ ਕਾਲੀਆ ਨੇ ਪੋਲਿੰਗ ਸਟਾਫ਼ ਨੂੰ ਰਵਾਨਾ ਕਰਨ ਮੌਕੇ ਸਥਿਤੀ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੰਜਾਬ ਵਿੱਚ ਭਲਕੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਮੂਹ ਪੋਲਿੰਗ ਪਾਰਟੀਆਂ ਨੂੰ ਲੋੜੀਂਦੀ ਚੋਣ ਸਮੱਗਰੀ (ਈਵੀਐਮ ਮਸ਼ੀਨਾਂ) ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ 907 ਪੋਲਿੰਗ ਬੂਥਾਂ ਲਈ ਅੱਜ ਪੋਲਿੰਗ ਸਟਾਫ਼ ਨੂੰ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ 271 ਪੋਲਿੰਗ ਬੂਥ ਹਨ ਜਦੋਂਕਿ ਖਰੜ ਹਲਕੇ ਵਿੱਚ 316 ਪੋਲਿੰਗ ਬੂਥ ਅਤੇ ਡੇਰਾਬੱਸੀ ਵਿੱਚ 320 ਪੋਲਿੰਗ ਬੂਥ ਬਣਾਏ ਗਏ ਹਨ। ਇਸ ਮੌਕੇ ਸਮੂਹ ਚੋਣ ਅਬਜ਼ਰਵਰ ਹਾਜ਼ਰ ਸਨ ਅਤੇ ਉਨ੍ਹਾਂ ਪੋਲਿੰਗ ਸਟਾਫ਼ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕਰਨ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਪੋਲਿੰਗ ਸਟਾਫ਼ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਸਬੰਧੀ ਮੌਕੇ ’ਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਹ ਪੋਲਿੰਗ ਪਾਰਟੀਆਂ ਮਤਦਾਨ ਤੋਂ ਬਾਅਦ ਆਪਣੇ ਰਵਾਨਗੀ ਸਥਾਨਾਂ ’ਤੇ ਹੀ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਰਿਪੋਰਟ ਕਰਨਗੀਆਂ ਅਤੇ ਇਨ੍ਹਾਂ ਈਵੀਐਮ-ਵੀਵੀਪੈਟ ਮਸ਼ੀਨਾਂ ਨੂੰ ਗਲੋਬਲ ਪੋਜ਼ੀਸ਼ਨਿੰਗ ਸਿਸਟਮ (ਜੀਪੀਐਸ) ਫਿੱਟ ਕੀਤੇ ਵਾਹਨਾਂ ਰਾਹੀਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਮਾਂ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਚੋਣ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਲਕੇ ਐਤਵਾਰ ਨੂੰ ਚੋਣਾਂ ਸਬੰਧੀ ਮਤਦਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਤਾਂ ਜੋ ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸ਼ਾਂਤਮਈ ਢੰਗ ਨਾਲ ਵੋਟਾਂ ਪੁਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੇ ਨਾਲ-ਨਾਲ ਸੀਏਪੀਐੱਫ ਦੀ ਪੈਰਾ ਮਿਲਟਰੀ ਫੋਰਸ ਅਤੇ ਹੋਰ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…