nabaz-e-punjab.com

ਵਿਜੀਲੈਂਸ ਵੱਲੋਂ ਡੇਰਾਬੱਸੀ ਦਾ ਥਾਣੇਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਦੇ ਮੁਹਾਲੀ ਯੂਨਿਟ ਦੇ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਵੱਲੋਂ ਡੇਰਾਬਸੀ ਵਿੱਚ ਤਾਇਨਾਤ ਏਐਸਆਈ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਸ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏਆਈਜੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਰਾਜੂ ਵਾਸੀ ਵਾਰਡ ਨੰਬਰ-1 ਡੇਰਾਬੱਸੀ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਟਰੱਕ ਚਾਲਕ ਹੈ ਅਤੇ ਉਸ ਦੀ ਲੜਕੀ ਅਨੁਰਾਧਾ ਦਾ ਵਿਆਹ 2018 ’ਚ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਲੜਕੀ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਇਸ ਦੌਰਾਨ ਦੋਵਾਂ ਪਰਿਵਾਰਾਂ ਵਿੱਚ ਪੰਚਾਇਤੀ ਫੈਸਲੇ ਵੀ ਹੋਏ। ਇਕ ਦਿਨ ਉਸ ਦੀ ਲੜਕੀ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਗਈ। ਸ਼ਿਕਾਇਤ ਕਰਤਾ ਮੁਤਾਬਕ ਉਨ੍ਹਾਂ ਵੱਲੋਂ ਲੜਕੀ ਨਾਲ ਹੋਈ ਕੁੱਟਮਾਰ ਦੀ ਸ਼ਿਕਾਇਤ ਅਪਰੈਲ 2019 ਮੁਹਾਲੀ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਇਹ ਸ਼ਿਕਾਇਤ ਥਾਣਾ ਡੇਰਾਬੱਸੀ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਓਂਕਾਰ ਸਿੰਘ ਕੋਲ ਤਫ਼ਤੀਸ਼ ਲਈ ਆਈ ਸੀ।
ਥਾਣੇਦਾਰ ਓਂਕਾਰ ਸਿੰਘ ਵੱਲੋਂ ਸ਼ਿਕਾਇਤਕਰਤਾ ਰਾਜੂ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿੱਚ ਆਪਣੀ ਲੜਕੀ ਦੇ ਸਹੁਰਾ ਪਰਿਵਾਰ ਖ਼ਿਲਾਫ ਪਰਚਾ ਦਰਜ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ 30 ਹਜਾਰ ਰੁਪਏ ਬਤੌਰ ਰਿਸ਼ਵਤ ਦੇਣੀ ਪਵੇਗੀ। ਰਾਜੂ ਮੁਤਾਬਕ ਉਸ ਵੱਲੋਂ ਗਰੀਬ ਹੋਣ ਦੀ ਦੁਹਾਈ ਦਿੱਤੀ ਗਈ ਅਤੇ ਆਖ਼ਰਕਾਰ 20 ਹਜਾਰ ਰੁਪਏ ’ਚ ਸੌਦਾ ਤੈਅ ਹੋ ਗਿਆ। ਵਿਜੀਲੈਂਸ ਵਲੋਂ ਰਾਜੂ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਫਲਾਇੰਗ ਸੁਕਾਇਡ ਦੇ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਨੇ 2 ਸਰਕਾਰੀ ਗਵਾਹਾਂ ਦੀ ਅਗਵਾਈ ਵਾਲੀ ਟੀਮ ਨੇ ਸਹਾਇਕ ਥਾਣੇਦਾਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਦੇ ਏਆਈਜੀ ਵਿਰਕ ਨੇ ਦੱਸਿਆ ਕਿ ਮੰਗਲਵਾਰ ਉਕਤ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…