Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਵੱਲੋਂ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਬਰੇਟਾ ਤਹਿਸੀਲ ਕੰਪਲੈਕਸ ਦਾ ਵਕੀਲ ਗ੍ਰਿਫ਼ਤਾਰ ਨਾਇਬ ਤਹਿਸੀਲਦਾਰ, ਰੀਡਰ ਅਤੇ ਵਕੀਲ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਜੂਨ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਬਰੇਟਾ ਜ਼ਿਲ੍ਹਾ ਮਾਨਸਾ ਵਿਖੇ ਕੰਮ ਕਰਦੇ ਵਕੀਲ ਸੁਰੇਸ਼ ਕੁਮਾਰ ਨੂੰ ਨਾਇਬ ਤਹਿਸੀਲਦਾਰ ਅਤੇ ਉਸ ਦੇ ਰੀਡਰ ਦੀ ਤਰਫ਼ੋਂ 7 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿਚ ਵਿਜੀਲੈਂਸ ਵੱਲੋਂ ਤਿੰਨਾਂ ਦੇ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਕੰਪਲੈਕਸ ਬਰੇਟਾ ਵਿੱਚ ਕੰਮ ਕਰਦੇ ਵਕੀਲ ਸੁਰੇਸ਼ ਕੁਮਾਰ ਨੂੰ ਗੁਰਤੇਜ ਸਿੰਘ, ਬਖ਼ਸ਼ੀਵਾਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵੱਲੋਂ 7 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਹੈ ਕਿ ਉਸ ਵਲੋਂ ਬਰੇਟਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਕੋਲ ਜਮੀਨ ਦੀ ਰਜਿਸਟਰੀ ਕਰਾਉਣ ਲਈ ਪੰਹੁਚ ਕੀਤੀ ਗਈ। ਜਿਸ ਉਪਰੰਤ ਨਾਇਬ ਤਹਿਸੀਲਦਾਰ ਵਲੋਂ ਉਸ ਦੇ ਰੀਡਰ ਜਸਪਾਲ ਸਿੰਘ ਅਤੇ ਵਕੀਲ ਸੁਰੇਸ਼ ਕੁਮਾਰ ਨੂੰ ਰਜਿਸਟਰੀ ਨਾਲ ਸਬੰਧਤ ਦਸਤਾਵੇਜ ਪੂਰੇ ਕਰਨ ਲਈ ਸੰਪਰਕ ਕਰਨ ਲਈ ਕਿਹਾ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਜਿਸਟਰੀ ਸਬੰਧੀ ਦਸਤਾਵੇਜ ਨੂੰ ਪੂਰਾ ਕਰਨ ਦੇ ਇਵਜ ਵਿੱਚ ਰੀਡਰ ਅਤੇ ਵਕੀਲ ਵੱਲੋਂ ਨਾਇਬ ਤਹਿਸੀਲਦਾਰ ਦੀ ਤਰਫੋਂ 7 ਹਜ਼ਾਰ ਰੁਪੲਂੇ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਵਕੀਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 7 ਹਜ਼ਾਰ ਰੁਪਏ ਸਮੇਤ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ, ਰੀਡਰ ਜਸਪਾਲ ਸਿੰਘ ਅਤੇ ਵਕੀਲ ਸੁਰੇਸ਼ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਬਠਿੰਡਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ