nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਸੁਲਤਾਨਪੁਰ ਲੋਧੀ ਦਾ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡੱਲਾ ਵਾਧੂ ਚਾਰਜ ਹਲਕਾ ਕਾਲਰੂ ਤਹਿਸੀਲ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਸਤਪਾਲ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਮੈਰੀਪੁਰ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਦੀ ਸ਼ਿਕਾਇਤ ’ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਜ਼ਮੀਨ ਦਾ ਇੰਤਕਾਲ ਉਸ ਦੀ ਪਤਨੀ ਦੇ ਨਾਮ ਕਰਨ ਦੇ ਇਵਜ਼ ਵਿੱਚ 6 ਹਜ਼ਾਰ ਰੁਪਏ ਮੰਗ ਰਿਹਾ ਹੈ ਪਰ ਸੌਦਾ 5 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…