nabaz-e-punjab.com

ਵਿਜੀਲੈਂਸ ਵੱਲੋਂ ਪੀਐਸਪੀਐਲ ਦਾ ਐਸਡੀਓ ਤੇ ਜੇਈ 80 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਜੂਨ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਪੀਐਸਪੀਐਲ ਖੰਨਾ ਵਿਖੇ ਤਾਇਨਾਤ ਐਸ.ਡੀ.ਓ ਬਲਦੇਵ ਸਿੰਘ ਅਤੇ ਸਹਾਇਕ ਜੇ.ਈ ਰਾਜੇਸ਼ ਕੁਮਾਰ ਨੂੰ 80 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਬਲਦੇਵ ਸਿੰਘ ਅਤੇ ਸਹਾਇਕ ਜੇ.ਈ ਰਾਜੇਸ ਕੁਮਾਰ ਨੂੰ ਸੁਨੀਲ ਗੁਜਰਾਲ, ਵਾਸੀ ਨੰਦ ਸਿੰਘ ਏਵਨਯੂ ਖੰਨਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਿਚ ਤਾਇਨਾਤ ਇੰਸਪੈਕਟਰ ਬਰਜਿੰਦਰ ਸਿੰਘ ਵਲੋਂ 80 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤ ਕਰਮਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਹੈ ਕਿ ਉਸ ਦੇ ਮਕਾਨ ਦੇ ਉਪਰ ਤੋਂ 11 ਕੇ.ਵੀ.ਏ ਦੀ ਤਰਾਂ ਲੰਘਦੀਆਂ ਸਨ, ਜਿਨ੍ਹਾਂ ਨੂੰ ਪਾਸੋ ਹਟਾਉਣ ਲਈ ਉਕਤ ਦੋਸ਼ਿਆਂ ਵਲੋਂ 3 ਲੱਖ ਰੁਪਏ ਦੀ ਮੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਵਲੋ 1 ਲੱਖ ਰੁਪਏ ਪੇਸ਼ਗੀ ਅਤੇ ਬਾਕੀ 2 ਲੱਖ ਰੁਪਏ ਕੰਮ ਹੋਣ ਤੋਂ ਬਾਅਦ ਵਿਚ ਲੈਣਾ ਤੈਅ ਹੋਇਆ। ਇਸ ਦੌਰਾਨ ਦੋਸ਼ਿਆਂ ਵਲੋਂ ਪਹਿਲੀ ਕਿਸ਼ਤ ਵਿਚੋਂ 20 ਹਜਾਰ ਰੁਪਏ ਪ੍ਰਪਾਤ ਕਰ ਲਏ ਗਏ ਅਤੇ ਬਾਕੀ 80 ਹਜਾਰ ਰੁਪਏ ਅਗਲੇ ਦਿਨ ਲੈਣਾ ਨਿਸ਼ਚਿਤ ਹੋਇਆ।
ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਅਤੇ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਦੇ 80 ਹਜ਼ਾਰ ਰੁਪਏ ਕਾਬੂ ਕਰ ਲਿਆ ਗਿਆ। ਉਪਰੰਤ ਦੋਸ਼ੀ ਸਹਾਇਕ ਜੇ.ਈ ਦੀ ਨਿਸ਼ਾਨਦੇਹੀ ’ਤੇ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਰਿਸ਼ਵਤ ਦੇ ਪਹਿਲਾਂ ਲਏ 20 ਹਜਾਰ ਰੁਪਏ ਬਰਾਮਦ ਕਰ ਲਏ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …