Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਵੱਲੋਂ ਐਫਸੀਆਈ ਦੇ ਦੋ ਏ.ਜੀ, ਇਕ ਫਾਰਮਾਸਿਸਟ ਤੇ ਇਕ ਪਟਵਾਰੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਮਈ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਵੱਖ-ਵੱਖ ਥਾਵਾਂ ’ਤੇ ਤਾਇਨਾਤ ਇਕ ਫਾਰਮਾਸਿਸਟ, ਐਫ.ਸੀ.ਆਈ ਦੇ ਦੋ ਏ.ਜੀ ਅਤੇ ਇਕ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼੍ਰੀਮੁਕਤਸਰ ਸਾਹਿਬ ਵਿਖੇ ਵਿਕਾਸ ਰਾਈਸ ਮਿਲ ਦੇ ਮੈਨੇਜਰ ਨਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਸ਼੍ਰੀ ਮੁਕਤਸਰ ਸਾਹਿਬ ਵਿਚ ਐਫਂ.ਸੀ.ਆਂਈ ਵਿਖੇ ਤਾਇਨਾਤ ਏ.ਜੀ-1 ਪ੍ਰਭਾ ਸ਼ੰਕਰ ਅਤੇ ਏ.ਜੀ-2 ਪ੍ਰਵੀਨ ਕੁਮਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਆਪਣੀ ਸ਼ਿਕਾਇਤ ਵਿਚ ਨਰਿੰਦਰ ਕੁਮਾਰ ਨੇ ਦੱਸਿਆ ਕਿ ਮਿਲ ਵਿਚ ਪਏ ਝੋਨੇ ਦੀਆਂ 114 ਗੱਡੀਆਂ ਦਾ ਟਰਾਂਸਪੋਰਟ ਬਿੱਲ ਪਾਸ ਕਰਾਉਣ ਲਈ ਏ.ਜੀ-1 ਪ੍ਰਭਾ ਸ਼ੰਕਰ ਅਤੇ ਏ.ਜੀ-2 ਪ੍ਰਵੀਨ ਕੁਮਾਰ ਵਲੋਂ 1,14,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਜੋ ਕਿ 75000 ਰੁਪਏ ਰਿਸ਼ਵਤ ਵਜੋਂ ਮੰਨ ਗਏ। ਦੋਵਾਂ ਏ.ਜੀ ਵਲੋਂ 50000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 25000 ਰੁਪਏ ਰਹਿੰਦੇ ਸਨ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਦੋਵਾਂ ਏ.ਜੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਵਿਖੇ ਤਾਇਨਾਤ ਇਕ ਫਾਰਮਾਸਿਸਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ, ਲੁਧਿਆਣਾ ਵਿਖੇ ਤਾਇਨਾਤ ਫਾਰਮਾਸਿਸਟ ਸੋਮ ਚੰਦ ਗੋਇਲ ਨੂੰ ਭੰਦਰ ਸਿੰਘ ਵਾਸੀ ਪਿੰਡ ਫਿਰੋਜਪੁਰ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਰਜਿੰਦਰ ਕੁਮਾਰ ਅਤੇ ਨਿਰਦੋਸ਼ ਕੌਰ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਭਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਪੋਤਰੇ ਦੇ ਜਨਮ ਸਰਟੀਫਿਕੇਟ ਵਿਚ ਉਸਦੇ ਪਿਤਾ ਦੇ ਨਾਮ ਦੀ ਦਰੁਸਤੀ ਕਰਨ ਦੇ ਇਵਜ਼ ਵਿਚ ਉਕਤ ਫਾਰਮਾਸਿਸਟ ਨੇ 7000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਫਾਰਮਾਸਿਸਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਪਠਾਨਕੋਟ ਵਲੋਂ ਦੀਨਾਨਗਰ ਵਿਖੇ ਇੱਕ ਮਾਲ ਪਟਵਾਰੀ ਜਗਦੀਸ਼ ਰਾਜ ਨੂੰ ਨਰਿੰਦਰ ਪ੍ਰਕਾਸ਼ ਵਾਸੀ ਪਿੰਡ ਦਬੁਰਜੀ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਇੰਸਪੈਕਟਰ ਵਿਕਰਾਂਤ ਸਲਾਰੀਆ ਵਲੋਂ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਨਰਿੰਦਰ ਪ੍ਰਕਾਸ਼ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਹੈ ਕਿ ਉਸ ਦੇ ਦਾਦੇ ਵਲੋਂ 2010 ਵਿਚ ਕੀਤੀ ਗਈ ਵਸੀਅਤ ਅਨੁਸਾਰ ਜਮੀਨ ਦੇ ਇੰਤਕਾਲ ਦੇ ਇਵਜ ਵਿੱਚ ਪਟਵਾਰੀ ਵੱਲੋਂ 4 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ