Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਵੱਲੋਂ ਮਾਈਨਿੰਗ ਅਫ਼ਸਰ, ਕਲਰਕ ਤੇ ਮਾਈਨਿੰਗ ਗਾਰਡ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਵਿਜੀਲੈਂਸ ਨੇ ਮਹਿਲਾ ਅਧਿਕਾਰੀ ਦੇ ਘਰ ਛਾਪੇਮਾਰੀ ਕਰਕੇ ਕਈ ਅਹਿਮ ਦਸਤਾਵੇਜ਼ ਕਬਜ਼ੇ ’ਚ ਲਏ ਵਿਜੀਲੈਂਸ ਨੂੰ ਮਿਲ ਰਹੀਆਂ ਸਨ ਮਹੀਨਾ ਵਸੂਲੀ ਦੀਆਂ ਸ਼ਿਕਾਇਤਾਂ: ਡੀਐਸਪੀ ਅਜੇ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਦੀ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਅਤੇ ਦਫ਼ਤਰੀ ਕਲਰਕ ਅਮਨ ਸਿੰਘ ਅਤੇ ਮਾਈਨਿੰਗ ਗਾਰਡ ਪਾਲ ਸਿੰਘ ਉਰਫ਼ ਪਾਲਾ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਸਨਅਤੀ ਏਰੀਆ ਮੁਹਾਲੀ ਸਥਿਤ ਦਫ਼ਤਰ ’ਚੋਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮਾਈਨਿੰਗ ਅਫ਼ਸਰ ਤੇ ਕਲਰਕ ਅਤੇ ਗਾਰਡ ਵਿਰੱੁਧ ਵਿਜੀਲੈਂਸ ਥਾਣਾ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਦੇਰ ਸ਼ਾਮ ਡੀਐਸਪੀ ਅਜੇ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਪਿਛਲੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਮਾਈਨਿੰਗ ਵਿਭਾਗ ਦੇ ਅਫ਼ਸਰ ਕਥਿਤ ਤੌਰ ’ਤੇ ਰਿਸ਼ਵਤਾਂ ਲੈ ਕੇ ਨਾਜਾਇਜ਼ ਮਾਈਨਿੰਗ ਕਰਵਾ ਰਹੇ ਹਨ ਅਤੇ ਕਈ ਮਾਈਨਿੰਗ ਅਫ਼ਸਰਾਂ ਨੇ ਪੱਕੇ ਮਹੀਨੇ ਬੰਨ੍ਹੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਪੀੜਤ ਬਲਜਿੰਦਰ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕਾਰਵਾਈ ਕੀਤੀ ਹੈ। ਸ਼ਿਕਾਇਤ ਕਰਤਾ ਦਾ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿੱਚ ਸਟੋਨ ਕਰੈਸ਼ਰ ਹੈ। ਮਾਈਨਿੰਗ ਅਫ਼ਸਰ ਵੱਲੋਂ ਉਸ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮੁਲਜ਼ਮਾਂ ਨੇ ਪੀੜਤ ਨਾਲ 40 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਉਹ 15 ਹਜ਼ਾਰ ਰੁਪਏ ਪਹਿਲਾਂ ਹੀ ਵਸੂਲ ਚੁੱਕੇ ਹਨ ਅਤੇ ਅੱਜ 25 ਹਜ਼ਾਰ ਦੂਜੀ ਕਿਸ਼ਤ ਵਜੋਂ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਾਈਨਿੰਗ ਅਫ਼ਸਰ ਦੇ ਸੈਕਟਰ-51 ਸਥਿਤ ਰਿਹਾਇਸ਼ ’ਤੇ ਵਿਜੀਲੈਂਸ ਨੇ ਛਾਪੇਮਾਰੀ ਕਰਕੇ ਕਈ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ ਹਨ। ਵਿਜੀਲੈਂਸ ਅਨੁਸਾਰ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਈਨਿੰਗ ਗਾਰਡ ਅਤੇ ਕਲਰਕ ਆਪਣੇ ਅਧਿਕਾਰੀ ਲਈ ਰਿਸ਼ਵਤਖ਼ੋਰੀ ਲਈ ਦਲਾਲੀ ਕਰਦੇ ਸੀ। ਉਂਜ ਮਾਈਨਿੰਗ ਅਫ਼ਸਰ ਖ਼ੁਦ ਸਿੱਧੇ ਤੌਰ ’ਤੇ ਵੀ ਪੈਸੇ ਲੈ ਲਏ ਜਾਂਦੇ ਹਨ। ਉਹ 20 ਤੋਂ 50 ਹਜ਼ਾਰ ਰੁਪਏ ਰਿਸ਼ਵਤ ਵਸੂਲੀ ਕਰਦੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਦੌਰਾਨ ਰਿਸ਼ਵਤਖ਼ੋਰੀ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ