Nabaz-e-punjab.com

ਵਿਜੀਲੈਂਸ ਵੱਲੋਂ ਪੀਐਸਪੀਸੀਐਲ ਦਾ ਸਹਾਇਕ ਜੇਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 11 ਮਾਰਚ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ. ਈ. ਜਸਪਾਲ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਈ ਨੂੰ ਮਲਕੀਤ ਸਿੰਘ, ਵਾਸੀ ਪਿੰਡ ਭੱਠਲਾਂ, ਜਿਲਾ ਬਰਨਾਲਾ ਦੀ ਸ਼ਿਕਾਇਤ ਉੱਤੇ 20,000 ਰੁਪਏ ਰਿਸ਼ਵਤ ਲੈਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਹਾਇਕ ਜੇ.ਈ ਵਲੋਂ ਪਿੰਡ ਸਤੌਜ ਵਿਖੇ ਉਸ ਦੀ ਭੈਣ ਦੇ ਘਰ ਨੇੜੇ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Crime & Police

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…