nabaz-e-punjab.com

ਚੌਕਸੀ ਜਾਗਰੂਕਤਾ ਹਫ਼ਤਾ: ਵਿਜੀਲੈਂਸ ਦੇ ਜ਼ਿਲ੍ਹਾ ਮੁਖੀਆਂ ਵੱਲੋਂ ਆਯੋਜਿਤ ਸਮਾਗਮਾ ਵਿੱਚ ਲੋਕਾਂ ਵੱਲੋਂ ਭਰਵੀਂ ਸ਼ਿਰਕਤ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਸਮਾਗਮ, ਸੈਮੀਨਾਰ ਅਤੇ ਨੁੱਕੜ ਨਾਟਕਾਂ ਦਾ ਅਯੋਜਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਅਕਤੂਬਰ:
ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਰਾਜ ਭਰ ਵਿਚ ਮਨਾਏ ਜਾ ਰਹੇ ‘ਚੌਕਸੀ ਜਾਗਰੂਕਤਾ ਸਪਤਾਹ’ ਦੌਰਾਨ ਵੱਖ-ਵੱਖ ਵਿਜੀਲੈਂਸ ਰੇਜਾਂ ਦੇ ਜਿਲ੍ਹਾ ਮੁਖੀਆਂ ਨੇ ਜਿਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਿਸ਼ਵਤ ਨਾ ਲੈਣ ਸਬੰਧੀ ਸਹੁੰ ਚੁਕਾਈ ਉਥੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੇ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਚੌਕਸੀ ਕਮਿਸ਼ਨ ਵੱਲੋਂ ਸਾਲ 2017-18 ਨੂੰ ‘ਭ੍ਰਿਸ਼ਟਾਚਾਰ ਮੁਕਤ ਭਾਰਤ’ ਦੇ ਮਨੋਰਥ ਤਹਿਤ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਮੋਹਾਲੀ, ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਥਿਤ ਬਿਓਰੋ ਦੇ ਐਸ.ਐਸ.ਪੀਜ਼ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਸੈਮੀਨਾਰ ਕਰਵਾਕੇ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਰਿਸ਼ਵਤਖੋਰੀ ਦੀ ਪ੍ਰਥਾ ਨੂੰ ਬੰਦ ਕਰਨ ਸਬੰਧੀ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਨਾ ਦੇਣ ਕਿਉਂਕਿ ਰਿਸ਼ਵਤ ਇਕ ਲਾਹਣਤ ਹੈ ਜਿਸ ਨਾਲ ਸਮਾਜ ਕਦੇ ਵੀ ਤਰੱਕੀ ਨਹੀਂ ਕਰ ਸਕਦਾ।
ਬੁਲਾਰੇ ਨੇ ਦੱਸਿਆ ਕਿ ਉਕਤ ਰੇਜਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਮੁਫਤ ਸਾਹਿਤ ਅਤੇ ਪੈਫ਼ਲਿਟਾਂ ਦੀ ਫੰਡ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ ਸ਼੍ਰੀ ਬੀ.ਕੇ ਉੱਪਲ ਦੇ ਨਿਰਦੇਸ਼ਾਂ ਹੇਠ ਪ੍ਰਮੁੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਚੌਕਸੀ ਜਾਗਰੂਕਤਾ ਸਪਤਾਹ ਸਬੰਧੀ ਬੈਨਰ ਵੀ ਲਗਵਾਏ ਗਏ ਹਨ ਅਤੇ ਉਘੇ ਸਿੱਖਿਆ ਸ਼ਾਸਤਰੀਆਂ ਅਤੇ ਨਾਮਵਰ ਸ਼ਖਸ਼ੀਅਤਾਂ ਦੀ ਸ਼ਮੂਲੀਅਤ ਸਦਕਾ ਆਯੋਜਿਤ ਸੈਮੀਨਾਰਾਂ ਦੌਰਾਨ ਵਿਸ਼ੇਸ਼ ਲੈਕਚਰ ਵੀ ਕਰਵਾਏ ਗਏ ਅਤੇ ਨੁੱਕੜ ਨਾਟਕਾਂ ਰਾਹੀਂ ਭ੍ਰਿਸ਼ਟਾਚਾਰ ਦੇ ਖਾਤਮੇ ਬਾਰੇ ਭਾਵਪੂਰਤ ਸੁਨੇਹਾ ਵੀ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਨਾਂ ਸਮਾਗਮਾਂ, ਸੈਮੀਨਾਰਾਂ ਅਤੇ ਨੁੱਕੜ ਨਾਟਕਾਂ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਡਾਇਰੈਕਟਰ ਵਿਜੀਲੈਂਸ ਸ਼੍ਰੀ ਜੀ. ਨਾਗੇਸ਼ਵਰਾ ਰਾਓ ਨੇ ਦੱਸਿਆ ਕਿ ਇਸ ਵਾਰ ਚੌਕਸੀ ਜਾਗਰੂਕਤਾ ਸਪਤਾਹ ਵਿਚ ਲੋਕਾਂ ਦੀ ਬਿਹਤਰ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ ਅਤੇ ਵਿੱਦਿਅਕ ਸੰਸਥਾਵਾਂ ਤੇ ਪੰਚਾਇਤੀ ਸੰਸਥਾਵਾਂ ਵਿਚ ਹੋ ਰਹੇ ਸੈਮੀਨਾਰਾਂ ਵਿਚ ਜਨਤਾ ਦੀ ਭਰਵੀਂ ਹਾਜ਼ਰੀ ਦੇਖਣ ਨੂੰ ਮਿਲ ਰਹੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…