Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਜਾਗਰੂਕਤਾ ਹਫ਼ਤਾ: ਸੰਤ ਈਸਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਇਮਾਨਦਾਰੀ ਦੀ ਸਹੁੰ ਚੁੱਕੀ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੇ ਨਾਅਰੇ ਤਹਿਤ ਆਪਣੇ ਜੀਵਨ ਵਿੱਚ ਇਮਾਨਦਾਰੀ ਨੂੰ ਅਪਣਾਉਣ ਦਾ ਪ੍ਰਣ ਲਿਆ। ਬੁਲਾਰਿਆਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਮੰਤਵ ਸਮਝਾਉਂਦੇ ਹੋਏ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਜੀਵਨ ਵਿੱਚ ‘ਇਮਾਨਦਾਰੀ, ਕੰਮ ਪ੍ਰਤੀ ਪਾਰਦਰਸ਼ਤਾ’ ਨੂੰ ਅਪਣਾਉਣਾ ਹੈ। ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਨੂੰ ਸਮਰਪਿਤ ਰਹਿਣਾ ਵਿਸ਼ੇ ’ਤੇ ਪੋਸਟਰ ਅਤੇ ਬੈਨਰ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਅਤੇ ਜੀਵਨ ਵਿੱਚ ਸਹੀ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਸਲੋਗਨ ਅਤੇ ਭਾਸ਼ਣ ਦਿੱਤੇ। ਵਾਦ-ਵਿਵਾਦ ਮੁਕਾਬਲੇ ਅਤੇ ਨੁੱਕੜ ਨਾਟਕਾਂ ਰਾਹੀਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਬੀਤ ਗਏ ਹਨ ਪ੍ਰੰਤੂ ਹੁਣ ਤੱਕ ਸਮਾਜ ਭ੍ਰਿਸ਼ਟਾਚਾਰ ਤੋਂ ਮੁਕਤ ਨਹੀਂ ਹੋ ਸਕਿਆ। ਇਸ ਹਫ਼ਤੇ ਨੂੰ ਮਨਾਉਣ ਦਾ ਮੰਤਵ ਭ੍ਰਿਸ਼ਟਾਚਾਰ ਅਤੇ ਇਸ ਦੇ ਸਿੱਟਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਦੇਸ਼ ਦਾ ਹਰ ਨਾਗਰਿਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਹੋ ਕੇ ਭਾਰਤ ਨੂੰ ਆਤਮ-ਨਿਰਭਰ ਬਣਾਉਣ ਵਿੱਚ ਯੋਗਦਾਨ ਪਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ