nabaz-e-punjab.com

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਕਾਨੂੰਗੋ ਕੀਤੇ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 3 ਅਕਤੂਬਰ-
ਸੂਬੇ ਦੀ ਵਿਜੀਲੈਂਸ ਬਿਊਰੋ ਵੱਲੋਂ ਅੱਜ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦੇ ਦੋ ਕਾਨੂੰਗੋ ਰੰਗੇ ਹੱਥੀਂ ਕਾਬੂ ਕਰ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਤਹਿਗੜ• ਸਾਹਿਬ ਵਿੱਚ ਤਾਇਨਾਤ ਨਾਇਬ ਸਦਰ ਕਾਨੂੰਗੋ ਬਲਬੀਰ ਸਿੰਘ ਨੂੰ ਪਿੰਡ ਟੰਗੋਰੀ ਜ਼ਿਲ•ਾ ਐਸ.ਏ.ਐਸ ਨਗਰ ਦੇ ਸ਼ਿਕਾਇਤ ਕਰਤਾ ਬਲਵਿੰਦਰ ਸਿੰਘ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਗਈ ਸੀ ਅਤੇ ਉਕਤ ਦੋਸੀ ‘ਤੇ ਦੋਸ਼ ਲਗਾਏ ਸਨ ਕਿ ਉਹ(ਉਕਤ ਕਾਨੂੰਗੋ) ਰਿਕਾਰਡ ਦੀ ਕਾਪੀ ਜੋ ਪਹਿਲਾਂ ਹੀ ਅਦਾਲਤ ਵਿੱਚ ਜਮ•ਾਂ ਕਰਵਾਈ ਜਾ ਚੁੱਕੀ ਹੈ, ਨੂੰ ਮੁਹੱਈਆ ਕਰਵਾਉਣ ਦੇ ਬਦਲੇ 6,000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਇੱਕ ਜਾਲ ਵਿਛਾਇਆ ਅਤੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਬਲਵਿੰਦਰ ਸਿੰਘ ਤੋਂ 6,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਇੱਕ ਹੋਰ ਮਾਮਲੇ ਵਿੱਚ ਸ਼ਾਹਕੋਟ, ਜਲੰਧਰ ਵਿੱਚ ਤਾਇਨਾਤ ਕਾਨੂੰਗੋ ਸਰੂਪ ਸਿੰਘ ਨੂੰ ਸ਼ਿਕਾਇਤ ਕਰਤਾ ਵਰਿੰਦਰ ਸਿੰਘ ਵਾਸੀ ਪਿੰਡ ਖ਼ਾਨਪੁਰ ਰਾਜਪੂਤਾਂ ਜ਼ਿਲ•ਾ ਜਲੰਧਰ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਗਿਰਫਤਾਰ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਤਹਿਸੀਲਦਾਰ ਦੀ ਅਦਾਲਤ ਵਿੱਚ ਚੱਲ ਰਹੇ ਉਸਦੀ ਖੇਤੀ ਯੋਗ ਜ਼ਮੀਨ ਦੀ ਵੰਡ ਨਾਲ ਸਬੰਧਤ ਮਾਮਲੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਦੇ ਇਵਜ਼ ਵਿੱਚ ਉਕਤ ਉਸ ਤੋਂ (ਵਰਿੰਦਰ ਸਿੰਘ ਤੋਂ) 10,000 ਰੁਪਏ ਦੀ ਮੰਗ ਕਰ ਰਿਹਾ ਸੀ। ਤੱਥਾਂ ਨੂੰ ਪੜਤਾਲਣ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਉਕਤ ਦੋਸ਼ੀ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ‘ਤੇ ਹੀ ਗਿਰਫਤਾਰ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਦੋਵੇਂ ਦੋਸ਼ੀਆਂ ‘ਤੇ ਪੀ.ਸੀ. ਐਕਟ(ਭ੍ਰਿਸ਼ਟਾਚਾਰ ਰੋਕੂ ਕਾਨੂੰਨ) ਤਹਿਤ ਕ੍ਰਮਵਾਰ ਵੀ.ਬੀ ਪੁਲਿਸ ਥਾਣਾ ਪਟਿਆਲਾ ਤੇ ਜਲੰਧਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…