Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਬਿਊਰੋ ਹੁਣ ਅਕਾਲੀ ਜਥੇਦਾਰ ਦੀ ਪਿੰਡ ਕੋਲਿਆਂਵਾਲੀ ਸਥਿਤ ਮਹਿਲਨੁਮਾ ਕੋਠੀ ਦੀ ਕਰੇਗੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਅਕਾਲੀ ਆਗੂ ਨੂੰ ਚੁਫੇਰਿਓਂ ਭ੍ਰਿਸ਼ਟਾਚਾਰ ਦੇ ਸੰਗਲ ਨਾਲ ਨੂੜਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਥੇਦਾਰ ਕੋਲਿਆਂਵਾਲੀ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਚੱਲ ਰਹੇ ਹਨ ਅਤੇ ਹੁਣ ਵਿਜੀਲੈਂਸ ਦੀ ਟੀਮ ਜਥੇਦਾਰ ਦੀ ਪਿੰਡ ਕੋਲਿਆਂਵਾਲ ਸਥਿਤ ਮਹਿਲਨੁਮਾ ਕੋਠੀ ਦੀਆਂ ਕੰਧਾਂ ਦੀ ਉਸਾਰੀ ਵਿੱਚ ਲੱਗੀਆਂ ਇੱਟਾਂ ਅਤੇ ਹੋਰ ਮਟੀਰੀਅਲ ਦੀ ਗਿਣਤੀ ਮਿੰਨਤੀ ਕਰੇਗੀ। ਅੱਜ ਵਿਜੀਲੈਂਸ ਬਿਊਰੋ ਵੱਲੋਂ ਦੇਰ ਸ਼ਾਮ ਜਥੇਦਾਰ ਕੋਲਿਆਂਵਾਲੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਲੇਕਿਨ ਉਦੋਂ ਅਦਾਲਤ ਵਿੱਚ ਛੁੱਟੀ ਹੋ ਚੁੱਕੀ ਸੀ। ਜਿਸ ਕਾਰਨ ਅਕਾਲੀ ਆਗੂ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਦੇ ਅਧਿਕਾਰੀਆਂ ਨੇ ਇੱਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਦੀ ਪਿੰਡ ਕੋਲਿਆਂਵਾਲੀ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪਮਾਈਸ਼ ਕਰਨ ਦੀ ਇਜਾਜ਼ਤ ਮੰਗੀ ਗਈ। ਜਾਂਚ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਜਥੇਦਾਰ ਵਿਰੁੱਧ 1 ਜੁਲਾਈ ਨੂੰ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ। ਮੁਲਜ਼ਮ ਨੇ ਪਿੰਡ ਕੋਲਿਆਂਵਾਲੀ ਵਿੱਚ ਮਹਿਲਨੁਮਾ ਫਾਰਮ ਹਾਊਸ ਵਿੱਚ ਬਣਾਇਆ ਹੋਇਆ ਹੈ। ਜਿਸ ਦੀ ਜਾਂਚ ਕੀਤੀ ਜਾਣੀ ਹੈ। ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜਥੇਦਾਰ ਦੀ ਕੋਲਿਆਂਵਾਲੀ ਸਥਿਤ ਰਿਹਾਇਸ਼ ਦੀ ਗਿਣਤੀ ਮਿੰਨਤੀ ਕਰਨ ਦੀ ਆਗਿਆ ਦੇ ਦਿੱਤੀ। ਇਸ ਮਗਰੋਂ ਵਿਜੀਲੈਂਸ ਦੀ ਟੀਮ ਜਥੇਦਾਰ ਨੂੰ ਆਪਣੇ ਨਾਲ ਲੈ ਕੇ ਉਸ ਦੇ ਜੱਦੀ ਪਿੰਡ ਕੋਲਿਆਂਵਾਲੀ ਲਈ ਰਵਾਨਾ ਹੋ ਗਈ। ਵਿਜੀਲੈਂਸ ਅਨੁਸਾਰ ਜਥੇਦਾਰ ਦੇ ਫਾਰਮਹਾਊਸ ਦੀ ਜਾਂਚ ਉਸ ਦੀ ਮੌਜੂਦਗੀ ਕੀਤੀ ਜਾਵੇਗੀ। ਜਾਂਚ ਦੌਰਾਨ ਵਿਜੀਲੈਂਸ ਦੀ ਤਕਨੀਕੀ ਟੀਮ ਅਤੇ ਰੈਵੇਨਿਊ ਵਿਭਾਗ ਦੇ ਅਧਿਕਾਰੀ ਮੌਜੂਦ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ