nabaz-e-punjab.com

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 20 ਅਪ੍ਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ। ਉਹਨਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਸ਼ੱਕੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚੋਂ ਨਿਆਂਇਕ ਸਜਾ ਤੋਂ ਨਾ ਬਚ ਸਕੇ। ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 4 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਲਈ 15 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਨੇ ਵਿਜੀਲੈਂਸ ਇਨਕੁਆਰੀਆਂ ਦੇ ਅਧਾਰ ’ਤੇ 2 ਵਿਜੀਲੈਂਸ ਕੇਸ ਵੀ ਦਰਜ ਕੀਤੇ ਹਨ ਅਤੇ ਆਮਦਨੀ ਨਾਲੋਂ ਵੱਧ ਦੌਲਤ ਇਕੱਠੀ ਕਰਨ ਦੇ ਮਾਮਲੇ ਵਿਚ ਇਕ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਾਇਰ ਕੀਤਾ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…