Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਬਿਊਰੋ ਵੱਲੋਂ ਨਾਭਾ ਥਾਣੇ ਦਾ ਏਐਸਆਈ ਰਿਸ਼ਵਤ ਲੈਂਦੇ ਰੰਗੀ ਹੱਥੀਂ ਗ੍ਰਿਫ਼ਤਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਗਰ ਸੁਧਾਰ ਟਰੱਸਟ ਅਬੋਹਰ ਦੇ ਕਲਰਕ ਰਾਧੇ ਸ਼ਾਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 2 ਜੂਨ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਏ.ਐਸ.ਆਈ ਸ਼ਿਵਦੇਵ ਸਿੰਘ ਅਤੇ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਕਲਰਕ ਰਾਧੇ ਸ਼ਾਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਸ਼ਿਵਦੇਵ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਜੂਝਾਰ ਨਗਰ, ਮੋਹਾਲੀ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸੰਦੀਪ ਕੁਮਾਰ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਕਾਰ ਨੂੰ ਛਡਵਾਉਣ ਦੀ ਸਪੁਰਦਾਰੀ ਦੇੇ ਇਵਜ਼ ਵਿਚ ਏ.ਐਸ.ਆਈ ਸ਼ਿਵਦੇਵ ਸਿੰਘ ਵਲੋਂ 5000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਏ.ਐਂਆਈ ਸ਼ਿਵਦੇਵ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਰਾਧੇ ਸ਼ਾਮ ਕਲਰਕ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ. ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਦੀਪ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਦੁਕਾਨ ਜੋ ਕਿ ਪੱਪੂ ਰਾਮ ਦੇ ਨਾਮ ’ਤੇ ਅਲਾਟ ਹੋਈ ਸੀ ਅਤੇ ਪੱਪੂ ਰਾਮ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਅਨੀਤਾ ਰਾਣੀ ਦੇ ਨਾਮ ’ਤੇ ਦੁਕਾਨ ਦੀ ਰਜਿਸ਼ਟਰੀ ਕਰਾਉਣ ਦੇ ਇਵਜ ਵਿਚ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਕਲਰਕ ਵਲੋਂ 3000 ਰੁਪਏ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਕਲਰਕ ਰਾਧੇ ਸ਼ਾਮ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ