ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀਕੇ ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀਜੀਪੀ ਬੀ.ਕੇ. ਉੱਪਲ ਨੇ ਸੋਮਵਾਰ ਨੂੰ ਮੁਹਾਲੀ ਵਿਖੇ ਕਰੋਨਾ ਵੈਕਸੀਨ ਦਾ ਟੀਕਾ ਲਗਵਾਇਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿਖੇ ਤਾਇਨਾਤ ਵਿਜੀਲੈਂਸ ਦੇ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈ-ਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸਬੰਧੀ ਵਿਜੀਲੈਂਸ ਵੱਲੋਂ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਬਚਾਅ ਲਈ ਉਹ ਖ਼ੁਦ ਵੀ ਕਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆ ਸਕੇ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…