Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਹਰਜੀਤ ਸਿੰਘ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ ਪਿੰਡ ਪੜੌਲ ਦੇ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਕਾਰਵਾਈ, ਭ੍ਰਿਸ਼ਟਾਚਾਰ ਦਾ ਕੇਸ ਦਰਜ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਖਰੜ, 16 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ (ਉਡਣ ਦਸਤਾ) ਦੇ ਮੁਹਾਲੀ ਯੂਨਿਟ ਦੇ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਏਐਸਆਈ ਹਰਜੀਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਥਾਣੇਦਾਰ ਥਾਣਾ ਖਰੜ ਸਿਟੀ ਵਿੱਚ ਤਾਇਨਾਤ ਸੀ। ਹਫ਼ਤਾ ਕੁ ਪਹਿਲਾਂ ਵਿਜੀਲੈਂਸ ਨੇ ਡੀਐਸਪੀ ਖਰੜ ਦੇ ਰੀਡਰ ਹੌਲਦਾਰ ਅਮਰਿੰਦਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਵਿਜੀਲੈਂਸ (ਉਡਣ ਦਸਤਾ) ਦੇ ਐਸਐਸਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਮੁਲਜ਼ਮ ਥਾਣੇਦਾਰ ਹਰਜੀਤ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਦਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪੜੌਲ (ਮੁਹਾਲੀ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨਾਲ ਜੁਲਾਈ ਵਿੱਚ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ ਸੀ। ਇਸ ਸਬੰਧੀ ਉਸ ਨੇ ਖਰੜ ਪੁਲੀਸ ਕੋਲ 6 ਹਮਲਾਵਰਾਂ ਦੇ ਨਾਮ ਲਿਖਵਾਏ ਸੀ ਪ੍ਰੰਤੂ ਹੁਣ ਤੱਕ ਪੁਲੀਸ ਨੇ ਕਿਸੇ ਹਮਲਾਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦਾ ਲਾਹਾ ਲੈਂਦਿਆਂ ਇਕ ਹਮਲਾਵਰ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਅਤੇ ਇਸ ਸਬੰਧੀ ਜਾਂਚ ਅਧਿਕਾਰੀ ਏਐਸਆਈ ਹਰਜੀਤ ਸਿੰਘ ਨੇ ਪੀੜਤ ਵਿਅਕਤੀ ਨਾਲ ਤਾਲਮੇਲ ਕਰਕੇ ਕਿਹਾ ਕਿ ਜੇਕਰ ਉਹ ਉਸ (ਥਾਣੇਦਾਰ ਹਰਜੀਤ ਸਿੰਘ) ਨੂੰ 10 ਹਜ਼ਾਰ ਰੁਪਏ ਰਿਸ਼ਵਤ ਦਿੰਦਾ ਹੈ ਤਾਂ ਉਹ ਉਸ ਦੀ ਡੱਟ ਕੇ ਮਦਦ ਕਰੇਗਾ ਅਤੇ ਹਮਲਾਵਰ ਦੀ ਜ਼ਮਾਨਤ ਵੀ ਨਹੀਂ ਹੋਣ ਦੇਵੇਗਾ। ਪੁਲੀਸ ਵਧੀਕੀਆਂ ਤੋਂ ਤੰਗ ਆ ਕੇ ਪੀੜਤ ਦਵਿੰਦਰ ਸਿੰਘ ਸਿੱਧਾ ਮੁਹਾਲੀ ਵਿੱਚ ਵਿਜੀਲੈਂਸ ਦਫ਼ਤਰ ਪਹੁੰਚ ਗਿਆ ਅਤੇ ਆਪਬੀਤੀ ਦੱਸਦਿਆਂ ਥਾਣੇਦਾਰ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਗਈ। ਐਸਐਸਪੀ ਸ੍ਰੀ ਵਿਰਕ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਅੱਜ ਏਐਸਆਈ ਹਰਜੀਤ ਸਿੰਘ ਨੂੰ 10 ਹਜ਼ਾਰ ਰੁਪਏ ਵੱਢੀ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਥਾਣੇਦਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ