ਵਿਜੀਲੈਂਸ ਬਿਊਰੋ ਨੇ ਮੋਹਰਲੀ ਕਤਾਰ ਵਿੱਚ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਲਈ ਫੇਸ ਸ਼ੀਲਡ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਅਪ੍ਰੈਲ:
ਕੋਵਿਡ -19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਊਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐੱਸ.ਏ.ਐੱਸ.ਨਗਰ ਵਿਖੇ ਸਿਵਲ ਸਰਜਨ ਦਫ਼ਤਰ ਵਿਚ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਫੇਸ ਸ਼ੀਲਡ ਵੰਡੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਡਾਇਰੈਕਟਰ-ਕਮ ਏਡੀਜੀਪੀ ਵਿਜੀਲੈਂਸ ਬਿਊਰੋ, ਸ੍ਰੀ ਬੀ.ਕੇ ਉੱਪਲ ਦੇ ਨਿਰਦੇਸ਼ਾਂ ਅਨੁਸਾਰ ਫਲਾਇੰਗ ਸਕੁਐਡ ਦੀਆਂ ਟੀਮਾਂ ਪਹਿਲਾਂ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਨਿਗਰਾਨੀ ਲਈ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੀਆਂ ਸਿ਼ਕਾਇਤਾਂ ਦੇ ਨਿਵਾਰਨ ਲਈ ਕਦਮ ਚੁੱਕੇ ਗਏ ਹਨ। ਇਸ ਸਬੰਧ ਵਿੱਚ ਬਿਊਰੋ ਦੀਆਂ ਟੀਮਾਂ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਵੀ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਏਆਈਜੀ ਅਸ਼ੀਸ਼ ਕਪੂਰ ਦੀ ਅਗਵਾਈ ਵਿੱਚ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ -1 ਦੀਆਂ ਟੀਮਾਂ ਨੇ ਅੱਜ ਸਿਹਤ ਵਿਭਾਗ ਦੇ ਫਰੰਟ ਲਾਈਨ ਕਰਮਚਾਰੀਆਂ ਨੂੰ ਕਿਸੇ ਵੀ ਕਿਸਮ ਦੇ ਵਾਇਰਸ ਦੇ ਹਮਲੇ ਤੋਂ ਬਚਾਉਣ ਲਈ ਫੇਸ ਸ਼ੀਲਡ ਵੰਡੇ। ਇਸ ਤੋਂ ਇਲਾਵਾ ਏਆਈਜੀ ਅਸ਼ੀਸ਼ ਕਪੂਰ ਨੇ ਸਿਵਲ ਸਰਜਨ ਨੂੰ ਇਸ ਕੋਵਿਡ -19 ਲੜਾਈ ਵਿਚ ਫਰੰਟ ਲਾਈਨ `ਤੇ ਕੰਮ ਕਰ ਰਹੇ ਹੋਰ ਸਟਾਫ / ਅਧਿਕਾਰੀਆਂ ਲਈ ਅਜਿਹੇ ਫੇਸ ਸ਼ੀਲਡਾਂ ਦੀ ਜ਼ਰੂਰਤ ਬਾਰੇ ਪੁੱਛਿਆ ਹੈ ਅਤੇ ਭਵਿੱਖ ਵਿਚ ਜ਼ਰੂਰਤ ਅਨੁਸਾਰ ਹੋਰ ਸ਼ੀਲਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਖ਼ੁਦ ਦੀ ਸੁਰੱਖਿਆ ਰੱਖਦੇ ਹੋਏ ਸਖਤ ਮਿਹਨਤ ਕਰਨ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਜੇਕਰ ਤੁਹਾਨੂੰ ਆਪਣੀ ਡਿਊਟੀ ਨਿਭਾਉਣ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਵਿਜੀਲੈਂਸ ਬਿਊਰੋ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ।
ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡੀਐਸਪੀ ਗੁਰਵਿੰਦਰ ਪਾਲ ਸਿੰਘ, ਇੰਸਪੈਕਟਰ ਸੁਖਮਿੰਦਰ ਸਿੰਘ, ਰੀਡਰ/ਏਆਈਜੀ ਅਮਰੀਕ ਸਿੰਘ, ਜਿ਼ਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ: ਰੇਨੂ ਸਿੰਘ, ਡਾ ਹਰਮਨ ਕੌਰ, ਡੀਐਮਸੀ ਡਾ ਦਲਜੀਤ ਸਿੰਘ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ, ਡੀਐਚਓ ਡਾ. ਸੁਭਾਸ਼ ਅਤੇ ਹੋਰ ਸਿਹਤ ਕਰਮਚਾਰੀ ਸ਼ਾਮਲ ਹਨ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…