Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਬਿਊਰੋ ਨੇ ਕਰੋਨਾ ਵਿਰੁੱਧ ਅੱਗੇ ਹੋ ਕੇ ਲੜਾਈ ਲੜ ਰਹੇ ਸਿਹਤ ਤੇ ਪੁਲੀਸ ਮੁਲਾਜ਼ਮਾਂ ਨੂੰ ਫੇਸ ਸ਼ੀਲਡ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਕਰੋਨਾਵਾਇਰਸ ਦੀ ਮਹਾਮਾਰੀ ਵਿਰੁੱਧ ਵਿੱਢੀ ਜੰਗ ਵਿੱਚ ਯੋਗਦਾਨ ਪਾਉਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਗੇ ਹੋ ਕੇ ਡਿਊਟੀ ਨਿਭਾ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਪੁਲੀਸ ਜਵਾਨਾਂ ਦੀ ਸੁਰੱਖਿਆ ਲਈ ਫੇਸ ਸ਼ੀਲਡ ਵੰਡੇ ਅਤੇ ਇਸ ਲੜਾਈ ਵਿੱਚ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏਆਈਜੀ ਅਸ਼ੀਸ਼ ਕਪੂਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀਕੇ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲਾਂ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਡਣ ਦਸਤੇ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਬਿਊਰੋ ਦੀਆਂ ਟੀਮਾਂ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਵੀ ਮੁਹੱਈਆ ਕਰ ਹੀਆਂ ਹਨ। ਏਆਈਜੀ ਅਸ਼ੀਸ਼ ਕਪੂਰ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਟੀਮ ਨੇ ਅੱਜ ਨਵਾਂ ਗਾਉਂ ਵਿੱਚ ਸਿਹਤ ਵਿਭਾਗ ਦੇ ਫਰੰਟ ਲਾਈਨ ’ਤੇ ਕੰਮ ਕਰ ਕਰਮਚਾਰੀਆਂ ਨੂੰ ਇਸ ਵਾਇਰਸ ਦੇ ਹਮਲੇ ਤੋਂ ਬਚਾਉਣ ਲਈ ਮਾਸਕ ਅਤੇ ਫੇਸ ਸ਼ੀਲਡ ਵੰਡੇ ਗਏ। ਇੰਜ ਹੀ ਨਵਾਂ ਗਾਉਂ ਥਾਣੇ ਦੇ ਸਟਾਫ਼ ਅਤੇ ਇਸ ਇਲਾਕੇ ਨਾਕਿਆਂ ’ਤੇ ਤਾਇਨਾਤ ਪੁਲੀਸ ਕਰਮਚਾਰੀਆਂ ਨੂੰ ਮਾਸਕ ਅਤੇ ਫੇਸ ਸ਼ੀਲਡ ਵੰਡੇ ਗਏ। ਇਸ ਤੋਂ ਇਲਾਵਾ ਏਆਈਜੀ ਅਸੀਸ ਕਪੂਰ ਨੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਕੋਵਿਡ-19 ਦੀ ਲੜਾਈ ਵਿੱਚ ਫਰੰਟ ਲਾਈਨ ’ਤੇ ਕੰਮ ਕਰ ਰਹੇ ਹੋਰ ਸਟਾਫ਼/ਅਧਿਕਾਰੀਆਂ ਲਈ ਅਜਿਹੇ ਫੇਸ ਸ਼ੀਲਡਾਂ ਦੀ ਜ਼ਰੂਰਤ ਬਾਰੇ ਪੁੱਛਿਆ ਹੈ ਅਤੇ ਭਵਿੱਖ ਵਿੱਚ ਲੋੜ ਅਨੁਸਾਰ ਹੋਰ ਸ਼ੀਲਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫੀਲਡ ਵਿੱਚ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਬਾਰੇ ਵੀ ਬੇਝਿਜਕ ਹੋ ਕੇ ਦੱਸਿਆ ਜਾਵੇ ਤਾਂ ਜੋ ਫਰੰਟ ਲਾਈਨ ਯੋਧਿਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾ ਸਕਣ। ਇਸ ਮੌਕੇ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ, ਡੀਐਸਪੀ ਗੁਰਵਿੰਦਰ ਪਾਲ ਸਿੰਘ, ਜੀਪੀ ਸਿੰਘ ਤੇ ਸੁਖਵਿੰਦਰ ਸਿੰਘ, ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਅਤੇ ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਡੀਐਚਓ ਡਾ. ਸੁਭਾਸ਼ ਕੁਮਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ