nabaz-e-punjab.com

ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮ ਚਲਾਈ : ਉੱਪਲ

ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਜੀਵਨ ਵਿੱਚ ਇਮਾਨਦਾਰੀ ਕਾਇਮ ਰੱਖਣ ਦਾ ਲਿਆ ਪ੍ਰਣ
ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ 29 ਅਕਤੂਬਰ :
ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਹੈ ਕਿ ਉਹ ਸਮਾਜ ਵਿੱਚੋਂ ਭ੍ਹਿਸ਼ਟਾਚਾਰ ਦੀ ਸਮੱਸਿਆ ਨੂੰ ਉਖਾੜਨ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨ। ਭ੍ਰਿਸ਼ਟਾਚਾਰ ਮੁਕਤ ਰਾਜ ਦੀ ਸਿਰਜਣਾ ਲਈ ਇਸ ਜਾਗਰੂਕਤਾ ਸਪਤਾਹ ਦੌਰਾਨ ਸਾਡਾ ਜਿੰਮਾ ਇਸ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰਨ ਦੇ ਨਾਲ ਨਾਲ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਉਪਾਅ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕਰਨਾ ਹੋਵੇਗਾ ਤਾਂ ਜੋ ਪਾਰਦਾਰਸ਼ਤਾ ਅਤੇ ਜਵਾਬਦੇਹੀ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਸਪਤਾਹ ਦਾ ਮੁੱਢਲਾ ਉਦੇਸ਼ ‘ਭ੍ਰਿਸ਼ਟਾਚਾਰ ਦਾ ਖ਼ਾਤਮਾ -ਨਵੇਂ ਭਾਰਤ ਦੀ ਸਿਰਜਣਾ’ ਵਿਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ ਜਿਸਦੀ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲਈ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਇੱਕ ਕਾਰਗਰ ਅਤੇ ਠੋਸ ਉਪਰਾਲਾ ਮੰਨਦਿਆਂ ਇਸਤੇ ਪੂਰਾ ਜ਼ੋਰ ਦੇਣ ਦਾ ਫੈਸਲਾ ਕੀਤਾ ਹੈ।
ਅੱਜ ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨਾਗੇਸਵਰਾ ਰਾਓ ਨੇ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਮਾਨਦਾਰੀ ਬਣਾਈ ਰੱਖਣ ਦਾ ਪ੍ਰਣ ਲਿਆ। ਉਨ੍ਹਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਵਿਜੀਲੈਂਸ ਦੇ ਲੰਬਿਤ ਪਏ ਕੇਸਾਂ ਦਾ ਜਲਦ ਨਬੇੜਾ ਕਰਨ ਲਈ ਕਿਹਾ।
ਇਸੇ ਦੌਰਾਨ ਵਿਜੀਲੈਂਸ ਜਾਗਰੂਕਤਾ ਸਪਤਾਹ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਵੀ ਆਯੋਜਿਤ ਕੀਤਾ ਗਿਆ ਜਿੱਥੇ ਫੀਲਡ ਅਧਿਕਾਰੀਆਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਬਣਾਈ ਰੱਖਣ ਦੀ ਹਲਫ਼ ਚੁਕਾਈ। ਇਸ ਜਾਗਰੂਕਤਾ ਸਪਤਾਹ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਕਰਵਾਏ ਜਾਣ ਵਾਲੇ ਵਿਭਿੰਨ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਰੇਂਜਾਂ ਦੇ ਐਸ.ਐਸ.ਪੀਜ਼ ਵੱਲੋਂ ਰੂਪ-ਰੇਖਾ ਵੀ ਉਲੀਕੀ ਗਈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…