ਵਿਜੀਲੈਂਸ ਵੱਲੋਂ ਜਲਾਲਾਬਾਦ ਦਾ ਪਟਵਾਰੀ 7500 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਜਲਾਲਾਬਾਦਮੁਹਾਲੀ, 25 ਮਈ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਜਲਾਲਾਬਾਦ ਪਟਵਾਰ ਖਾਨੇ ਵਿੱਚ ਪੱਕੇ ਕਾਲੇ ਵਾਲਾ ਸਰਕਲ ਦੇ ਪਟਵਾਰੀ ਬਸਤੀ ਰਾਮ ਨੂੰ ਜ਼ਮੀਨ ਦੀ ਤਕਸੀਮ ਲਈ 7500 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਸੀਨੀਅਰ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰਧੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੱਕੇ ਕਾਲੇ ਵਾਲਾ ਵੱਲੋਂ ਦੱਸੇ ਜਾਣ ’ਤੇ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਉਕਤ ਪਟਵਾਰੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੇ ਤੌਰ ’ਤੇ ਗੁਰਧੀਰ ਸਿੰਘ ਤੋਂ ਜ਼ਮੀਨ ਦੀ ਤਕਸੀਮ ਲਈ ਲਈ ਗਈ 7500 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ।
ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਹਰਬੀਰ ਸਿੰਘ ਅਤੇ ਜੇ.ਈ ਜਸਪ੍ਰੀਤ ਸਿੰਘ ਨੂੰ ਸਰਕਾਰੀ ਗਵਾਹ ਦੇ ਤੌਰ ’ਤੇ ਨਾਲ ਲਿਆਂਦਾ ਗਿਆ ਸੀ। ਮੌਕੇ ’ਤੇ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਵਿਜੀਲੈਂਸ ਦੀ ਟੀਮ ਉਕਤ ਪਟਵਾਰੀ ਨੂੰ ਪਟਵਾਰ ਖਾਨੇ ਤੋਂ ਬਾਹਰ ਲੈ ਕੇ ਆ ਰਹੀ ਸੀ ਤਾਂ ਪਹਿਲਾਂ ਪਟਵਾਰੀਆਂ ਨੇ ਪਟਵਾਰ ਖਾਨੇ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਬਾਅਦ ਵਿੱਚ ਵਿਜੀਲੈਂਸ ਦੀ ਗੱਡੀ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ’ਤੇ ਸਮੂਹ ਪਟਵਾਰੀਆਂ ਨੇ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਡੂੰਘੀ ਸਾਜ਼ਿਸ਼ ਦੱਸਦਿਆਂ ਕਿਹਾ ਕਿ ਪਟਵਾਰੀ ਬਸਤੀ ਰਾਮ ਨੂੰ ਸੋਚੀ ਸਮਝੀ ਸਾਜਿਸ਼ ਦੇ ਤਹਿਤ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਇਸ ਮੌਕੇ ’ਤੇ ਕੁਝ ਵਿਅਕਤੀਆਂ ਵੱਲੋਂ ਸ਼ਿਕਾਇਤ ਕਰਤਾ ਗੁਰਧੀਰ ਸਿੰਘ ਦੀ ਮਾਰਕੁੱਟ ਵੀ ਕੀਤੀ ਗਈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…