nabaz-e-punjab.com

ਵਿਜੀਲੈਂਸ ਵੱਲੋਂ ਐਸਡੀਐਮ ਦਫ਼ਤਰ ’ਚ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਮੁਲਾਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬਟਾਲਾ ਦੇ ਐਸ.ਡੀ.ਐਮ ਦਫਤਰ ਵਿਖੇ ਪ੍ਰਾਈਵੇਟ ਤੌਰ ’ਤੇ ਕੰਮ ਕਰ ਰਹੇ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਐਮ ਦਫਤਰ ਬਟਾਲਾ ਵਿਖੇ ਪ੍ਰਾਇਵੇਟ ਤੌਰ ’ਤੇ ਕੰਮ ਕਰੇ ਕਰਮਚਾਰੀ ਨੂੰ ਬਲਦੇਵ ਸਿੰਘ ਵਾਸੀ ਖੋਖਰ ਫੌਜੀਆਂ ਤਹਿਸੀਲ ਬਟਾਲਾ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਓਰੋ ਵਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਬਲਦੇਵ ਸਿੰਘ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਜਮੀਨ ਦੇ ਕੇਸ ਦਾ ਫੈਸਲਾ ਉਸ ਦੇ ਹੱਕ ਵਿਚ ਕਰਾਉਣ ਬਦਲੇ ਸੰਤੋਖ ਸਿੰਘ ਵਲੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸੰਤੋਖ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…