nabaz-e-punjab.com

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ੀਸ਼ਪਾਲਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਦਹੇਜ ਮੰਗਣ ਸਬੰਧੀ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਖਿਲਾਫ਼ ਦਿੱਤੀ ਦਰਖਾਸਤ ‘ਤੇ ਪਰਿਵਾਰਕ ਮੈਂਬਰਾਂ ਖਿਲਾਫ਼ ਮੁਕੱਦਮਾ ਨਾ ਦਰਜ ਕਰਨ ਬਦਲੇ ਏ.ਐਸ.ਆਈ ਸ਼ੀਸ਼ਪਾਲ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …