ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਗਾਰਡ ਗ੍ਰਿਫ਼ਤਾਰ, ਇਕ ਫਰਾਰ

ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਦੀ ਕਾਰ ’ਚੋਂ ਬਰਾਮਦ ਕੀਤੀ 4.64 ਲੱਖ ਰੁਪਏ ਦੀ ਨਗਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਮਾਜਰੀ ਵਿਖੇ ਤਾਇਨਾਤ ਵਣ ਗਾਰਡ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫ਼ੋਂ ਸਾਢੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮੁਲਜ਼ਮਾਂ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ-ਕਮ-ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਬੀ.ਕੇ. ਉੱਪਲ ਨੇ ਦੱਸਿਆ ਕਿ ਮਿਰਜ਼ਾਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ ਸਰਕਾਰੀ ਕੁਹਾੜੇ ਨਾਲ ਨਿਸ਼ਾਨ ਲਗਾਉਣ ਲਈ 5,50,000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਸ਼ਿਕਾਇਤਕਰਤਾ ਕੋਲੋਂ ਬੀਤੀ 28/03/2021 ਨੂੰ 5,00,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਲਏ ਸਨ। ਹੁਣ ਰਿਸ਼ਵਤ ਦੀ ਮੰਗ ਬਿਨਾਂ ਨਿਸ਼ਾਨ ਵਾਲੇ ਕੁਝ ਦਰਖਤ ਕੱਟਣ ਅਤੇ ਖੁੱਲ੍ਹੇ ਬਾਜ਼ਾਰ ਵਿੱਚ ਲੱਕੜ ਦੀ ਢੋਆ-ਢੁਆਈ ਲਈ ਘੱਟ ਜ਼ੁਰਮਾਨਾ ਲਗਾਉਣ ਲਈ ਕੀਤੀ ਗਈ ਸੀ।
ਵਿਜੀਲੈਂਸ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਜੰਗਲਾਤ ਵਿਭਾਗ ਵੱਲੋਂ ਮਾਜਰੀ ਬਲਾਕ ਦੇ ਪਿੰਡ ਮਿਰਜ਼ਾਪੁਰ ਵਿਖੇ ਖੈਰ ਦੇ ਦਰਖਤ ਕੱਟਣ ਅਤੇ ਵੇਚਣ ਲਈ ਬਾਕਾਇਦਾ ਪਰਮਿਟ ਜਾਰੀ ਕੀਤਾ ਗਿਆ ਹੈ ਤੇ ਉਸ ਕੋਲ 31/3/2021 ਤੱਕ ਸਾਈਟ ਤੋਂ ਦਰਖਤ ਹਟਾਉਣ ਦੀ ਆਗਿਆ ਹੈ। ਹੁਣ ਸ਼ੱਕੀਆਂ ਦੁਆਰਾ ਉਸ ਨੂੰ ਲੱਕੜ ਲਿਜਾਉਣ ਤੋਂ ਇਸ ਕਰਕੇ ਰੋਕ ਦਿੱਤਾ ਗਿਆ ਕਿ ਉਸ ਖ਼ਿਲਾਫ਼ ਬਿਨਾਂ ਨਿਸ਼ਾਨ ਵਾਲੇ ਗਲਤ ਦਰਖਤਾਂ ਨੂੰ ਕੱਟਣ ਵਿੱਚ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਪ੍ਰਤੀ ਰੁੱਖ ਦੀ ਮੰਗ ਕੀਤੀ ਸੀ ਅਤੇ ਪਹਿਲਾਂ ਹੀ ਉਨ੍ਹਾਂ ਕੋਲੋਂ 5 ਲੱਖ ਰੁਪਏ ਲੈ ਲਏ ਸਨ ਪਰ ਹੁਣ ਉਹ ਲੱਕੜ ਦੀ ਢੋਆ-ਢੋਆਈ ਕਰਨ, ਜੁਰਮਾਨਾ 3,54,000 ਰੁਪਏ ਤੋਂ ਘਟਾ ਕੇ 2,50,000 ਕਰਨ ਅਤੇ ਸ਼ਿਕਾਇਤਕਰਤਾ ਦੇ ਸਾਥੀ ਦੇ ਨਾਮ ’ਤੇ ਜੁਰਮਾਨਾ ਰਿਪੋਰਟ ਜਾਰੀ ਕਰਨ ਬਦਲੇ ਰਿਸ਼ਵਤ ਦੀ ਬਾਕੀ ਰਾਸ਼ੀ 3,20,000 ਰੁਪਏ ਦੀ ਮੰਗ ਕਰ ਰਹੇ ਸਨ।
ਸ੍ਰੀ ਉੱਪਲ ਨੇ ਦੱਸਿਆ ਕਿ ਦੋਸ਼ੀ ਰਣਜੀਤ ਖਾਨ ਨੂੰ ਅੱਜ ਉਸ ਦੇ ਸੀਨੀਅਰ ਬਲਾਕ ਅਧਿਕਾਰੀ ਬਲਦੇਵ ਸਿੰਘ ਤਰਫ਼ੋਂ ਸ਼ਿਕਾਇਤਕਰਤਾ ਤੋਂ 4,50,000 ਰੁਪਏ ਰਿਸ਼ਵਤ ਲੈਂਦੇ ਹੋਏ, ਓਮੈਕਸ ਟਾਵਰ ਪਾਰਕਿੰਗ ਏਰੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਮੌਕੇ ’ਤੇ ਹੀ ਮੁਲਜ਼ਮ ਦੀ ਕਾਰ ’ਚੋਂ 4,64,000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ। ਇਸ ਰਕਮ ਦੇ ਸਰੋਤ ਸੰਬੰਧੀ ਅਗਲੇਰੀ ਪੜਤਾਲ ਜਾਰੀ ਹੈ। ਇਸ ਤੋਂ ਇਲਾਵਾ ਦੋਸ਼ੀ ਰਣਜੀਤ ਖਾਨ ਦੇ ਘਰ ਦੀ ਤਲਾਸ਼ੀ ਦੌਰਾਨ ਉੱਥੋਂ 1,00,000 ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਹ ਦੋਸ਼ੀ ਵੱਲੋਂ ਪਹਿਲਾਂ ਲਈ ਗਈ 5,00,000 ਰੁਪਏ ਦੀ ਰਿਸ਼ਵਤ ਦਾ ਬਾਕੀ ਹਿੱਸਾ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਬਲਦੇਵ ਸਿੰਘ ਬਲਾਕ ਅਧਿਕਾਰੀ ਅਜੇ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਇਲਾਵਾ ਮੁਲਜ਼ਮ ਰਣਜੀਤ ਖਾਨ ਦੀ ਕਾਰ ਵਿਚੋਂ ਬਲਾਕ ਅਧਿਕਾਰੀ, ਮਿਰਜ਼ਾਪੁਰ ਦਾ ਅਧਿਕਾਰਤ ਹਥੌੜਾ ਵੀ ਬਰਾਮਦ ਹੋਇਆ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…