nabaz-e-punjab.com

ਵਿਜੀਲੈਂਸ ਵੱਲੋਂ ਕਰਫਿਊ ਦੌਰਾਨ ਲੋੜਵੰਦਾਂ ਦੀ ਕੀਤੀ ਗਈ ਸਹਾਇਤਾ, 100 ਗਰੀਬ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 30 ਮਾਰਚ:
ਕਰਫਿਊ ਦੌਰਾਨ ਗਰੀਬ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੋਮਵਾਰ ਨੂੰ ਜ਼ਿਲ•ਾ ਜਲੰਧਰ ਦੇ ਸ਼ਾਹਕੋਟ ਵਿਖੇ 100 ਗਰੀਬ ਪਰਿਵਾਰਾਂ ਨੂੰ 100 ਪੈਕਟ ਰਾਸ਼ਨ ਵੰਡਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀ.ਬੀ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸਐਸਪੀ ਵੀ ਬੀ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 100 ਪਰਿਵਾਰਾਂ ਨੂੰ 10 ਦਿਨਾਂ ਵਾਸਤੇ ਵਰਤਣ ਲਈ ਲੋੜੀਂਦੇ ਰਾਸ਼ਨ ਦੇ 100 ਪੈਕਟ ਸੌਂਪੇ ਹਨ। ਕਰਫਿਊ ਦੌਰਾਨ, ਜਲੰਧਰ ਰੇਂਜ ਦੀ ਵੀ.ਬੀ. ਟੀਮ ਨੇ ਉਨ•ਾਂ ਲੋਕਾਂ ਨੂੰ ਰਾਸ਼ਨ/ਕਰਿਆਨੇ ਦਾ ਸਮਾਨ ਵੰਡੀਆ ਜਿਨ•ਾਂ ਨੂੰ ਭੋਜਨ ਦੀ ਸਖ਼ਤ ਜ਼ਰੂਰਤ ਸੀ ਅਤੇ ਮੁਲਾਂਕਣ ਉਪਰੰਤ 50 ਹੋਰ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਉਨ•ਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਪਹਿਲਾਂ ਹੀ ਆਪਣੀ ਇੱਕ ਦਿਨ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਕੋਰੋਨਾ ਰਿਲੀਫ ਫੰਡ ਵਿੱਚ ਦਾਨ ਕਰ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…