nabaz-e-punjab.com

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ 27 ਦਸੰਬਰ-
ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਲੋਹਕਾ, ਜਿਲਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਵਾਸੀ ਪਿੰਡ ਕੈਰੋਂ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਘਰ ਬਿਜਲੀ ਦੇ ਖਰਾਬ ਨੂੰ ਮੀਟਰ ਨੂੰ ਬਦਲਣ ਬਦਲੇ ਜੇ.ਈ 7,000 ਰੁਪਏ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…