Nabaz-e-punjab.com

ਪਿੰਡ ਭਾਗੋਮਾਜਰਾ ਵਿੱਚ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ ਵਿੱਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜ ਪਿਆਰਿਆਂ ਦੀ ਟੀਮ ਵਿੱਚ ਸ਼ਾਮਲ ਤੇ ਸਮਾਜ ਸੇਵੀ ਆਗੂ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸਾਹਿਬ ਪਿੰਡ ਭਾਗੋਮਾਜਰਾ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਖਾਸ ਕਰਕੇ ਨੌਜਵਾਨਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਭਾਗੋਮਾਜਰਾ ਮਾਰਕੀਟ, ਪਿੰਡ ਬੈਂਰੋਪੁਰ, ਟੀਡੀਆਈ ਸਿਟੀ, ਮਾਣਕਮਾਜਰਾ, ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਪਹੁੰਚਿਆ। ਜਿੱਥੇ ਸੰਗਤ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਪਹਿਲਾਂ ਰਸਤੇ ਵਿੱਚ ਵੀ ਥਾਂ ਥਾਂ ’ਤੇ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪੁਰੇ ਇਲਾਕੇ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਭਾਗੋਮਾਜਰਾ ਵਿੱਚ ਪਹੁੰਚ ਕੇ ਸਮਾਪਤ ਹੋਇਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…