ਪਿੰਡ ਕੰਬਾਲਾ-ਰੁੜਕਾ ਪੁਲ ’ਤੇ ਗੰਦਗੀ ਦੇ ਢੇਰਾਂ ਤੋਂ ਮਿਲੀ ਨਿਜਾਤ, ਕੂੜਾ ਸੁੱਟਣ ’ਤੇ ਲੱਗੇਗਾ ਜੁਰਮਾਨਾ

ਨਬਜ਼-ਏ-ਪੰਜਾਬ, ਮੁਹਾਲੀ, 14 ਸਤੰਬਰ:
ਮੁਹਾਲੀ ਦੀ ਜੂਹ ਵਿੱਚ ਪਿੰਡ ਕੰਬਾਲਾ-ਰੁੜਕਾ ਪੁਲ ’ਤੇ ਫੈਲੀ ਗੰਦਗੀ ਤੋਂ ਨੇੜਲੇ ਪਿੰਡਾਂ ਦੇ ਵਸਨੀਕਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਆਖ਼ਰਕਾਰ ਨਿਜਾਤ ਮਿਲ ਗਈ ਹੈ। ਪਹਿਲਾਂ ਇੱਥੇ ਵੱਡੀ ਮਾਤਰਾ ਵਿੱਚ ਗੰਦਗੀ ਫੈਲੀ ਹੋਈ ਸੀ ਅਤੇ ਬਦਬੂ ਕਾਰਨ ਲੋਕਾਂ ਦਾ ਇੱਥੋਂ ਲੰਘਣਾ ਕਾਫ਼ੀ ਮੁਸ਼ਕਲ ਹੋਇਆ ਪਿਆ ਸੀ ਪ੍ਰੰਤੂ ਪਿੰਡ ਕੰਬਾਲਾ ਦੇ ਸਰਪੰਚ ਅਮਰੀਕ ਸਿੰਘ ਦੀ ਅਪੀਲ ’ਤੇ ਸਵਰਾਜ ਕੰਪਨੀ ਨੇ ਜੇਸੀਬੀ ਮਸ਼ੀਨ ਨਾਲ ਪੁਲ ਤੋਂ ਆਸਪਾਸ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਿਆ ਗਿਆ।
ਸਰਪੰਚ ਅਮਰੀਕ ਸਿੰਘ ਕੰਬਾਲਾ ਨੇ ਕਿਹਾ ਕਿ ਪੁਲ ਉੱਤੇ ਗੰਦਗੀ ਦੇ ਢੇਰ ਲੱਗਣ ਕਾਰਨ ਇੱਥੇ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਉਨ੍ਹਾਂ ਸਵਰਾਜ ਕੰਪਨੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਵਰਾਜ ਗਰੁੱਪ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਅਤੇ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦਾ ਹੈ। ਸਰਪੰਚ ਨੇ ਦੱਸਿਆ ਕਿ ਕੁੱਝ ਲੋਕ ਟਰੈਕਟਰ ਟਰਾਲੀਆਂ ਅਤੇ ਰੇਹੜੀਆਂ ਵਿੱਚ ਕੂੜਾ ਲੱਦ ਕੇ ਰਾਤ ਨੂੰ ਇੱਥੇ ਸੁੱਟ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਪੰਚ ਨੇ ਕਿਹਾ ਕਿ ਜੇਕਰ ਹੁਣ ਕੋਈ ਵਿਅਕਤੀ ਇਸ ਥਾਂ ਉੱਤੇ ਕੂੜਾ ਕਰਕਟ ਸੁੱਟਦਾ ਫੜਿਆ ਗਿਆ ਤਾਂ ਗਰਾਮ ਪੰਚਾਇਤ ਵੱਲੋਂ ਨਾ ਸਿਰਫ਼ ਉਸ ਨੂੰ ਜੁਰਮਾਨਾ ਲਾਇਆ ਜਾਵੇਗਾ ਬਲਕਿ ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…