Share on Facebook Share on Twitter Share on Google+ Share on Pinterest Share on Linkedin ਪਿੰਡ ਲਖਨੌਰ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ: ਇੱਥੋਂ ਦੇ ਨੇੜਲੇ ਪਿੰਡ ਲਖਨੌਰ ਵਿੱਚ ਸਮੂਹ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਸਾਬਕਾ ਸਰਪੰਚ ਸੰਪੂਰਨ ਸਿੰਘ ਅਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਦੇ ਸਹਿਯੋਗ ਅਤੇ ਸਾਂਝੇ ਉਪਰਾਲੇ ਨਾਲ ਸਰਬਸੰਮਤੀ ਨਾਲ ਨਵੀਂ ਪੰਚਾਇਤ ਦੀ ਚੋਣ ਕੀਤੀ ਗਈ। ਨਵੀਂ ਪੰਚਾਇਤ ਵਿੱਚ ਮਹਿਲਾ ਸਰਪੰਚ ਤੋਂ ਇਲਾਵਾ 9 ਪੰਚ ਸ਼ਾਮਲ ਹਨ। ਜਿਨ੍ਹਾਂ ਵਿੱਚ ਜੀਤ ਕੌਰ ਨੂੰ ਸਰਪੰਚ, ਅਮਰਜੀਤ ਸਿੰਘ, ਸਤਵਿੰਦਰ ਕੌਰ, ਅਮਨਦੀਪ ਸਿੰਘ ਸੋਨਾ, ਰਵਿੰਦਰ ਕੌਰ, ਕੁਲਦੀਪ ਕੌਰ, ਪ੍ਰਭਜੋਤ ਕੌਰ, ਅਮਰਜੀਤ ਸਿੰਘ, ਬਾਰਾ ਸਿੰਘ ਤੇ ਗੋਲਾ ਸਿੰਘ (ਸਾਰੇ ਪੰਚ) ਸ਼ਾਮਲ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਹੈੱਡ ਗ੍ਰੰਥੀ ਸੱਜਣ ਸਿੰਘ, ਸਮਾਜ ਸੇਵੀ ਜਗਦੀਪ ਸਿੰਘ ਬੱਬਰ, ਜਸਵਿੰਦਰ ਸਿੰਘ ਗਿੱਲ, ਭਾਗ ਸਿੰਘ ਗਿੱਲ, ਪੰਜਾਬ ਡੇਅਰੀ ਤੋਂ ਹਰਪਾਲ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਤਰਲੋਚਨ ਸਿੰਘ ਤੋਚੀ, ਨੰਬਰਦਾਰ ਬਿੰਦਰ ਸਿੰਘ ਤੇ ਗੁਰਮੁੱਖ ਸਿੰਘ, ਕੇਸਰ ਸਿੰਘ, ਸਰਬਜੀਤ ਸਿੰਘ ਮਾਨ, ਮੁਖਤਿਆਰ ਸਿੰਘ, ਸੋਨੀ ਸਿੰਘ ਭਲਵਾਨ, ਸੰਦੀਪ ਸਿੰਘ ਜੱਟ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਰੀਠਾ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ