ਪਿੰਡਾਂ ਦੇ ਆਗੂਆਂ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਮੱਛਲੀ ਕਲਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਇਲਾਕੇ ਦੇ ਦਰਜਨਾਂ ਪਿੰਡਾਂ ਦੇ ਮੋਹਤਬਰ ਆਗੂਆਂ, ਨੁਮਾਇੰਦਿਆਂ ਅਤੇ ਪਤਵੰਤਿਆਂ ਵੱਲੋਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਮਾਰਕੀਟ ਕਮੇਟੀ ਖਰੜ ਦੇ ਦਫ਼ਤਰ ਵਿਖੇ ਸ੍ਰੀ ਸ਼ਰਮਾ ਦਾ ਸਨਮਾਨ ਕਰਨ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸ੍ਰੀ ਸ਼ਰਮਾ ਇਲਾਕੇ ਦੇ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਦਿਨ-ਰਾਤ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਨ੍ਹਾਂ ਨੇ ਸਰਕਾਰੇ-ਦਰਬਾਰੇ ਪਹੁੰਚ ਕਰ ਕੇ ਹਮੇਸ਼ਾ ਇਲਾਕੇ ਦੇ ਭਖਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਢੁਕਵੇਂ ਮੰਚ ’ਤੇ ਉਜਾਗਰ ਕਰਨ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਾਉਣ ਵਿੱਚ ਮੋਹਰੀ ਅਤੇ ਸਰਗਰਮ ਰੋਲ ਅਦਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਬਤੌਰ ਖਰੜ ਮਾਰਕੀਟ ਕਮੇਟੀ ਚੇਅਰਮੈਨ ਮੱਛਲੀ ਕਲਾਂ ਵੱਲੋਂ ਕੀਤੇ ਲਗਾਤਾਰ ਯਤਨਾਂ ਸਦਕਾ ਖਰੜ ਮਾਰਕੀਟ ਕਮੇਟੀ ਅਧੀਨ ਆਉੱਦੇ ਖ਼ਰੀਦ ਕੇਂਦਰਾਂ ਵਿੱਚ ਇਸ ਵਾਰ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਪੈਸਿਆਂ ਦੀ ਅਦਾਇਗੀ ਦਾ ਕੰਮ ਸਮਾਂਬੱਧ ਅਤੇ ਤਸੱਲੀਬਖ਼ਸ਼ ਢੰਗ ਨਾਲ ਨੇਪਰੇ ਚੜ੍ਹਿਆ ਹੈ। ਉਹਨਾਂ ਕਿਹਾ ਕਿ ਵਿਰੋਧੀ ਆਗੂ ਵੀ ਮੱਛਲੀ ਕਲਾਂ ਦੀ ਕਾਬਲੀਅਤ ਅਤੇ ਸੇਵਾ ਭਾਵਨਾ ਨੂੰ ਕਬੂਲ ਕਰਦੇ ਹਨ ਜਿਸ ਦਾ ਸਬੂਤ ਹੈ ਕਿ ਕਈ ਵਿਰੋਧੀ ਆਗੂਆਂ ਨੇ ਵੀ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ।
ਇਸ ਮੌਕੇ ਹਰਕੇਸ਼ ਚੰਦਾ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੀਆਂ ਸਮੱਸਿਆਵਾਂ ਅਤੇ ਲਟਕ ਰਹੇ ਵਿਕਾਸ ਕਾਰਜਾਂ ਤੋੱ ਭਲੀ-ਭਾਂਤ ਜਾਣੂੰ ਹਨ ਅਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਕੋਲੋੱ ਇਲਾਕੇ ਦਾ ਚੌਤਰਫ਼ਾ ਵਿਕਾਸ ਕਰਵਾਉਣ ਲਈ ਪੂਰਾ ਟਿੱਲ ਲਗਾ ਦੇਣਗੇ।
ਇਸ ਮੌਕੇ ਸਿਟੀਜ਼ਨ ਵੈਲਫ਼ੇਅਰ ਕਲੱਬ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਸੈਣੀ, ਅਸ਼ੋਕ ਬਜਹੇੜੀ ਸੀਨੀਅਰ ਮੀਤ ਪ੍ਰਧਾਨ, ਦਲਜੀਤ ਸਿੰਘ ਸੈਣੀ ਪ੍ਰੈਸ ਸਕੱਤਰ, ਮਾਸਟਰ ਪ੍ਰੇਮ ਸਿੰਘ ਸਕੱਤਰ, ਬਲਵਿੰਦਰ ਸਿੰਘ ਵਿੱਤ ਸਕੱਤਰ, ਹਰਬੰਸ ਲਾਲ ਸਰਪੰਚ ਮਲਿਕਪੁਰ, ਉਜਾਗਰ ਸਿੰਘ ਧੜਾਕ, ਜਸਵਿੰਦਰ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦੇਸੂਮਾਜਰਾ, ਮੇਜਰ ਸਿੰਘ ਬਜਹੇੜੀ, ਪ੍ਰਿੰਸੀਪਲ ਗੁਰਮੀਤ ਸਿੰਘ ਜਨਰਲ ਸਕੱਤਰ, ਗੁਰਨਾਮ ਸਿੰਘ, ਗੁਲਜ਼ਾਰ ਸਿੰਘ ਗਰੇਵਾਲ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…