Share on Facebook Share on Twitter Share on Google+ Share on Pinterest Share on Linkedin ਪਿੰਡ ਸੋਹਾਣਾ ਵਿਚਲੇ ਟੋਭਿਆਂ ਨੂੰ ਵਿਕਸਿਤ ਕਰਕੇ ਸੈਰਗਾਹ ਬਣਾਇਆ ਜਾਵੇਗਾ: ਮੇਅਰ ਕੁਲਵੰਤ ਸਿੰਘ ਮੁਹਾਲੀ ਨਿਗਮ ਅਧੀਨ ਆਉਂਦੇ ਪਿੰਡਾਂ ਨੂੰ ਮਿਲਣਗੀਆਂ ਅਤਿ ਆਧੁਨਿਕ ਸੁਵਿਧਾਵਾਂ, ਮੇਅਰ ਨੇ ਸੋਹਾਣਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ: ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡ ਸੋਹਾਣਾ ਵਿੱਚ ਪੈਂਦੇ ਤਿੰਨ ਟੋਭਿਆਂ ਨੂੰ ਵਿਕਸਿਤ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਵਾਤਾਵਰਨ ਦੇ ਨਿਯਮਾਂ ਅਨੁਸਾਰ ਵਿਕਸਿਤ ਕਰਕੇ ਆਮ ਲੋਕਾਂ ਲਈ ਸੈਰਗਾਹਾਂ ਬਣਾਈਆਂ ਜਾਣਗੀਆ। ਇਹ ਐਲਾਨ ਅੱਜ ਮੇਅਰ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਦੇ ਤੂਫਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲ ਸਾਂਝੀ ਕਰਦਿਆਂ ਕੀਤਾ। ਉਹ ਅੱਜ ਪਿੰਡ ਦੇ ਕੌਂਸਲਰਾਂ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਅਤੇ ਬੀਬੀ ਕਮਲਜੀਤ ਕੌਰ ਦੇ ਸੱਦੇ ਤੇ ਪਿੰਡ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਸੋਹਾਣਾ ਵਿੱਚ ਪੁੱਜੇ ਹੋਏ ਸੀ। ਇਸ ਦੌਰਾਨ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹਨ ਅਤੇ ਇਸ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ਉਪਰ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਨਿਗਮ ਦੇ ਅਧਿਕਾਰੀ ਵੀ ਹਾਜਿਰ ਸਨ। ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੀ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜਿਰ ਹੋਏ। ਇੱਥੇ ਇਹ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਭਾਜਪਾ ਗਠਜੋੜ ਦੇ ਕੌਂਸਲਰਾਂ ਵਲੋੱ ਨਿਗਮ ਦੇ ਮੇਅਰ ਕੁਲਵੰਤ ਸਿੰਘ ਨਾਲ ਨੇੜਤਾ ਕਾਇਮ ਕੀਤੇ ਜਾਣ ਨਾਲ ਮੇਅਰ ਵਲੋੱ ਵੀ ਇਹਨਾਂ ਕੌਂਸਲਰਾਂ ਦੇ ਵਾਰਡਾਂ ਵਿਚ ਵਿਕਾਸ ਕੰਮ ਕਰਵਾਉਣ ਨੂੰ ਤਰਜੀਹ ਦਿਤੀ ਜਾ ਰਹੀ ਹੈ। ਇਸ ਮੌਕੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਅਤੇ ਕਮਲਜੀਤ ਕੌਰ ਨੇ ਮੇਅਰ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਿੰਡ ਦੀਆਂ ਸਮੱਸਿਆਵਾਂ ਤੋੱ ਜਾਣੂ ਕਰਵਾਇਆ। ਉਹਨਾਂ ਮੇਅਰ ਨੂੰ ਦੱਸਿਆ ਕਿ ਇਸ ਪਿੰਡ ਵਿਚ ਤਿੰਨ ਟੋਭੇ ਹਨ ਜਿਹਨਾਂ ਅਧੀਨ ਲਗਭਗ 10 ਏਕੜ ਥਾਂ ਆਉੱਦੀ ਹੈ ਅਤੇ ਇਸ ਥਾਂ ’ਤੇ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਥਾਂ ਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਤੋਂ ਬਾਅਦ ਇਹਨਾਂ ਟੋਭਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਹਟਾਏ ਜਾਣਗੇ ਅਤੇ ਵਾਤਾਵਰਨ ਨੂੰ ਮੁੱਖ ਰੱਖ ਕੇ ਇਹਨਾਂ ਟੋਭਿਆਂ ਨੂੰ ਪਾਰਕਾਂ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਨਿਗਮ ਵੱਲੋਂ ਸੋਹਾਣਾ ਪਿੰਡ ਦਾ ਪੂਰਾ ਸੁੰਦਰੀਕਰਨ ਕੀਤਾ ਜਾਵੇਗਾ। ਉਹਨਾਂ ਕਿਹਾ ਇਸ ਕੰਮ ਵਾਸਤੇ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿੰਨਾ ਵੀ ਖਰਚਾ ਕਰਨਾ ਪਵੇ ਨਿਗਮ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਿਗਮ ਕੋਲ ਫੰਡ ਦੀ ਕੋਈ ਤੋੜ ਨਹੀਂ ਹੈ ਅਤੇ ਪਿੰਡ ਵਾਸੀਆਂ ਨੂੰ ਅਤਿ ਆਧੁਨਿਕ ਸਹਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਮੌਕੇ ਉਪਰ ਹੀ ਅਧਿਕਾਰੀਆਂ ਨੂੰ ਇਸ ਸਬੰਧੀ ਤਖਮੀਨੇ ਤਿਆਰ ਕਰਨ ਦੇ ਹੁਕਮ ਵੀ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਉਹ ਮੁਹਾਲੀ ਦੇ ਡੀਸੀ ਹੁੰਦੇ ਸਨ ਉਦੋਂ ਵੀ ਉਹਨਾਂ ਨੇ ਸੋਹਾਣਾ ਪਿੰਡ ਦੇ ਵਿਕਾਸ ਲਈ ਵਿਸ਼ੇਸ ਉਪਰਾਲੇ ਕੀਤੇ ਸਨ। ਉਹਨਾਂ ਕਿਹਾ ਕਿ ਇਸ ਪਿੰਡ ਦਾ ਹੋਰ ਵੀ ਵਿਕਾਸ ਕੀਤਾ ਜਾਣਾ ਚਾਹੀਦਾ ਹੈ। ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਮੇਅਰ ਕੁਲਵੰਤ ਸਿੰਘ ਦਾ ਸੋਹਾਣਾ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਮਾਨ ਸਿੰਘ ਸੋਹਾਣਾ, ਬਲਬੀਰ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਯੂਥ ਆਗੂ ਅਸ਼ਵਨੀ ਕੁਮਾਰ ਸੰਭਾਲਕੀ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਹਰਜੀਤ ਸਿੰਘ ਮਾਨ, ਸੁਭਾਸ਼ ਸ਼ਰਮਾ, ਸੁਰੇਸ਼ ਕੁਮਾਰ, ਮਨਜੀਤ ਸਿੰਘ ਸਾਬਕਾ ਪੰਚ, ਮਨਜੀਤ ਕੌਰ ਸਾਬਕਾ ਪੰਚ, ਸੁਭਾਸ਼ ਬੱਬਰ, ਦਲਜੀਤ ਸਿੰਘ ਸਾਬਕਾ ਪੰਚ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ