nabaz-e-punjab.com

ਏਡੀਸੀ ਮਾਨ ਨੇ ਪਿੰਡ ਸਨੇਟਾ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਤੋਂ ਮੰਗਿਆ ਸਹਿਯੋਗ

ਪਿੰਡ ਨੂੰ ਨਸ਼ਾ ਮੁਕਤ ਕਰਕੇ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ
ਏਡੀਸੀ ਚਰਨਦੇਵ ਸਿੰਘ ਮਾਨ ਨੇ ਨਸ਼ਾ ਮੁਕਤੀ ਲਈ ਅਪਣਾਏ ਪਿੰਡ ਸਨੇਟਾ ਦੇ ਲੋਕਾਂ ਨਾਲ ਕੀਤੀ ਗੱਲਬਾਤ
ਪਿੰਡ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ, ਲੋਕਾਂ ਨੂੰ ਪ੍ਰਸ਼ਾਸਨ ਨਾਲ ਨੇੜਤਾ ਵਧਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਵੱਲੋਂ ਨਸ਼ਾ ਮੁਕਤ ਕਰਨ ਲਈ ਅਪਣਾਏ ਪਿੰਡ ਸਨੇਟਾ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਤੇ ਪਿੰਡ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੁੱਚੇ ਸਮਾਜ ਦੇ ਲੋਕਾਂ ਦੇ ਭਰਪੂਰ ਸਹਿਯੋਗ ਦੀ ਲੋੜ ਹੈ। ਨਸ਼ਾ ਇਕ ਬਿਮਾਰੀ ਹੈ ਜੋ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਦੂਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਕਰਨ ਲਈ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ, ਜਿਨ੍ਹਾਂ ਵਿੱਚ ਹਰ ਵਰਗ ਤੋਂ ਸਹਿਯੋਗ ਲਿਆ ਜਾਵੇਗਾ।
ਸ੍ਰੀ ਮਾਨ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਲਈ ਸਮਾਜ ਦਾ ਤੰਦਰੁਸਤ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਜਿਥੇ ਇਨਸਾਨ ਨੂੰ ਆਰਥਿਕ, ਸਮਾਜਿਕ ਪੱਖੋਂ ਕਮਜੋਰ ਕਰਦਾ ਹੈ ਉਥੇ ਇਨਸਾਨ ਨੂੰ ਜਿੰਦਗੀ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜੇਕਰ ਉਨ੍ਹਾਂ ਦੇ ਗੁਆਂਢ ਵਿੱਚ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਮੋਹਰੀ ਭੁਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਉਸ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਰਾਉਣਾ ਚਾਹੀਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸੀਆਂ, ਜਿਨ੍ਹਾਂ ਦੇ ਹੱਲ ਸ. ਮਾਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਨਾਲ ਆਪਣੀ ਨੇੜਤਾ ਵਧਾਉਣ ਅਤੇ ਪ੍ਰਸ਼ਾਸਨ ਹਮੇਸਾਂ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ।
ਏਡੀਸੀ ਨੇ ਕਿਹਾ ਕਿ ਪਿੰਡ ਸਨੇਟਾ ਨੂੰ ਨਸ਼ਾ ਮੁਕਤ ਕਰ ਕੇ ਇਸ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਜਿਸ ਲਈ ਇੱਕ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਤੇ ਉੱਠ ਕੇ ਸਮੁੱਚੇ ਪਿੰਡ ਦੀ ਭਲਾਈ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀ ਜਾਵੇਗਾ। ਜੇਕਰ ਪਿੰਡ ਵਾਸੀਆਂ ਨੂੰ ਕਿਸੇ ਬਾਰੇ ਪਤਾ ਲਗਦਾ ਹੈ ਤਾਂ ਉਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਨਸ਼ਾ ਤਿਆਗਣ ਵਾਲੇ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਾਉਣ ਵਾਲੇ ਕਿਸੇ ਵੀ ਨਸ਼ੇ ਦੇ ਮਰੀਜ਼ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋਂ ਉਸ ਦੇ ਇਲਾਜ ਲਈ ਪੁਲੀਸ ਆਪਣਾ ਬਣਦਾ ਸਹਿਯੋਗ ਦੇਵੇਗੀ। ਉਨ੍ਹਾਂ ਦੱਸਿਆ ਕਿ ਨਸ਼ਾ ਇੱਕ ਸਮਾਜਿਕ ਬਿਮਾਰੀ ਹੈ ਜੋ ਕਿ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਖੋਖਲਾ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ।
ਇਸ ਮੌਕੇ ਤਹਿਸੀਲਦਾਰ ਸੁਖਪਿੰਦਰ ਕੌਰ, ਬੀਡੀਪੀਓ ਰਾਣਾ ਪ੍ਰਤਾਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ, ਡਰੱਗ ਇੰਸਪੈਕਟਰ ਮਨਪ੍ਰੀਤ ਕੌਰ, ਚੌਧਰੀ ਹਰਨੇਕ ਨੇਕੀ, ਹਰਨੇਕ ਸਿੰਘ ਰੌਸ਼ਨ, ਸੰਜੀਵ ਸਿੰਘ, ਬੰਤ ਸਿੰਘ ਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…