Nabaz-e-punjab.com

ਚੱਪੜਚਿੜੀ ਵਿੱਚ ਨਿਸ਼ਾਨਦੇਹੀ ਕਰਨ ਪੁੱਜੀ ਟੀਮ ਦਾ ਪਿੰਡ ਵਾਸੀਆਂ ਵੱਲੋਂ ਤਿੱਖਾ ਵਿਰੋਧ

ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਮੁਹਾਲੀ ਤਹਿਸੀਲ ਦੇ ਇਤਿਹਾਸਕ ਪਿੰਡ ਚੱਪੜਚਿੜੀ ਖੁਰਦ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਦੀ ਸ਼ਿਕਾਇਤ ’ਤੇ ਅੱਜ ਬੀਡੀਪੀਓ ਰਣਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਟੀਮ ਨੇ ਪੁਲੀਸ ਫੋਰਸ ਨੂੰ ਨਾਲ ਲੈ ਕੇ ਨਿਸ਼ਾਨਦੇਹੀ ਕਰਨ ਦਾ ਯਤਨ ਕੀਤਾ ਲੇਕਿਨ ਮੌਕੇ ’ਤੇ ਮੌਜੂਦ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਝੂਠੀਆਂ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ ਗਿਆ ਤਾਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ ਬੀਡੀਪੀਓ ਤੇ ਹੋਰ ਅਧਿਕਾਰੀ ਭਾਰੀ ਪੁਲੀਸ ਫੋਰਸ ਲੈ ਕੇ ਚੱਪੜਚਿੜੀ ਵਿੱਚ ਪਹੁੰਚੇ ਸੀ ਅਤੇ ਦੇਰ ਰਾਤ ਡਿਊਟੀ ਮੈਜਿਸਟਰੇਟ ਮੁਹਾਲੀ ਦੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਨਿਸ਼ਾਨਦੇਹੀ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਡੀਐਸਪੀ ਤਰਲੋਚਨ ਸਿੰਘ, ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ, ਜੇਈ ਜਸਪਾਲ ਮਸੀਹ ਅਤੇ ਪੰਚਾਇਤ ਸਕੱਤਰ ਹੁਸ਼ਿਆਰ ਸਿੰਘ ਵੀ ਮੌਜੂਦ ਸਨ। ਕਾਰਵਾਈ ਦੌਰਾਨ ਅੌਰਤਾਂ ਵੀ ਘਰਾਂ ਤੋਂ ਬਾਹਰ ਆ ਗਈਆਂ ਅਤੇ ਸਥਿਤੀ ਤਣਾਅ ਪੂਰਨ ਬਣੀ ਰਹੀ।
ਇਸ ਮੌਕੇ ਪਿੰਡ ਵਾਸੀ ਗੁਰਦੇਵ ਸਿੰਘ, ਸਾਬਕਾ ਸਰਪੰਚ ਸੂਬੇਦਾਰ ਸੁਰਜੀਤ ਸਿੰਘ, ਰਣਜੋਧ ਸਿੰਘ ਨੇ ਕਿਹਾ ਕਿ ਦੋ ਬੰਦਿਆਂ ਨੇ ਪੂਰੇ ਪਿੰਡ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਇੱਥੇ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ ਅਤੇ ਕਾਨੂੰਨ ਮੁਤਾਬਕ ਲਾਲ ਡੋਰੇ ਦੇ ਅੰਦਰ ਮੌਜੂਦਾ ਸਟੇਟਸ ਅਨੁਸਾਰ ਕਾਬਜ਼ਕਾਰ ਸਬੰਧਤ ਜ਼ਮੀਨ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਨਿਰਪੱਖ ਜਾਂਚ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ। ਜਿਸ ਕਾਰਨ ਖੁੰਦਕ ਵਿੱਚ ਅਧਿਕਾਰੀਆਂ ਨੇ ਪੂਰੇ ਪਿੰਡ ਵਾਸੀਆਂ ਨੂੰ ਨਾਜਾਇਜ਼ ਕਬਜ਼ਕਾਰ ਦੱਸਿਆ ਜਾ ਰਿਹਾ ਹੈ।
ਪਿੰਡ ਵਾਸੀਆਂ ਨੇ ਸਾਬਕਾ ਸਰਪੰਚ ਦੇ ਹੱਥ ਲਿਖਤ ਨਕਸ਼ੇ ਨੂੰ ਰੱਦ ਕਰਦਿਆਂ ਕਿਹਾ ਕਿ ਰੈਵਨਿਊ ਰਿਕਾਰਡ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਜਾਣਬੁੱਝ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਨਸਾਫ਼ ਪ੍ਰਾਪਤੀ ਲਈ ਜਨ ਅੰਦੋਲਨ ਵਿੱਢਿਆ ਜਾਵੇਗਾ।
ਉਧਰ, ਸਾਬਕਾ ਸਰਪੰਚ ਸੂਬੇਦਾਰ ਸੁਰਜੀਤ ਸਿੰਘ ਤੇ ਹੋਰਨਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦਾ ਬੂਹਾ ਖੜਕਾਉਂਦਿਆਂ ਨਿੱਜੀ ਦਖ਼ਲ ਦੇ ਕੇ ਇਸ ਮਸਲੇ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ। ਸਿੱਧੂ ਨੇ ਬੀਡੀਪੀਓ ਨੂੰ ਆਪਣੇ ਕੋਲ ਸੱਦ ਕੇ ਆਖਿਆ ਕਿ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਇਸ ਮਸਲੇ ਦੇ ਹੱਲ ਲਈ ਅਜਿਹਾ ਤਰੀਕੇ ਲੱਭਿਆ ਜਾਵੇ ਕਿ ਲੋਕਾਂ ਦਾ ਉਜਾੜਾ ਅਤੇ ਕੋਈ ਨੁਕਸਾਨ ਨਾ ਹੋਵੇ। ਬੀਡੀਪੀਓ ਨੇ ਮੰਤਰੀ ਨੂੰ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…