nabaz-e-punjab.com

ਸ਼ਾਮਲਾਤ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਆਪਸ ਵਿੱਚ ਉਲਝੇ ਪਿੰਡ ਵਾਸੀ, 1 ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਇੱਥੋਂ ਦੇ ਨਜ਼ਦੀਕੀ ਪਿੰਡ ਰੁੜਕਾ ਵਿੱਚ ਸ਼ਾਮਲਾਤ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪਿੰਡ ਵਾਸੀ ਆਪਸ ਵਿੱਚ ਹੀ ਉਲਝ ਗਏ। ਇਸ ਦੌਰਾਨ ਹੱਥੋਪਾਈ ਵਿੱਚ ਇਕ ਨੌਜਵਾਨ ਸਿਮਰਨਜੀਤ ਸਿੰਘ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਰਪੰਚ ਹਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਦੀ ਕਰੀਬ ਇੱਕ ਏਕੜ ਸ਼ਾਮਲਾਤ ਜ਼ਮੀਨ ’ਚੋਂ ਪਹਿਲਾਂ ਚੋਅ ਲੰਘਦਾ ਸੀ ਅਤੇ ਪਿੰਡ ਦਾ ਗੰਦਾ ਪਾਣੀ ਸੁੱਟਿਆਂ ਜਾਂਦਾ ਸੀ ਲੇਕਿਨ ਬਾਅਦ ਵਿੱਚ ਇਸ ਜ਼ਮੀਨ ’ਤੇ ਧਰਮਸ਼ਾਲਾ ਬਣਾਉਣ ਦਾ ਫੈਸਲਾ ਲਿਆ। ਜਿਸ ਕਾਰਨ ਇਸ ਜ਼ਮੀਨ ਵਿੱਚ ਮਿੱਟੀ ਦਾ ਭਰਤ ਪਾਇਆ ਗਿਆ। ਲੇਕਿਨ ਬੀਤੇ ਦਿਨੀਂ ਕੁੱਝ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਆਪਣੀ ਮਲਕੀਅਤ ਦੱਸਦੇ ਹੋਏ ਉੱਥੇ ਪਿੱਲਰ ਅਤੇ ਕੰਡਾ ਤਾਰ ਲਾਉਣੀ ਸ਼ੁਰੂ ਕਰ ਦਿੱਤੀ ਜਦੋਂ ਗਰਾਮ ਪੰਚਾਇਤ ਅਤੇ ਹੋਰ ਮੋਹਤਬਰ ਪਿੰਡ ਵਾਸੀਆਂ ਨੇ ਦੂਜੀ ਧਿਰ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਲੋਹੇ ਦੇ ਐਂਗਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਸਿਮਰਨਜੀਤ ਸਿੰਘ ਨਾਂ ਦਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸਰਪੰਚ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਸੋਹਾਣਾ ਪੁਲੀਸ ਨੂੰ ਲੜਾਈ ਝਗੜਾ ਹੋਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਗਰਾਮ ਪੰਚਾਇਤ ਵੱਲੋਂ ਅਗਾਊਂ ਸੂਚਨਾ ਦਿੱਤੀ ਗਈ ਸੀ ਲੇਕਿਨ ਪੁਲੀਸ ਨੇ ਉਨ੍ਹਾਂ ਦੀ ਇਤਲਾਹ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦੱਸਿਆ ਕਿ ਝਗੜਾ ਹੋਣ ਤੋਂ ਬਾਅਦ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…