ਮੁਹਾਲੀ ਦੀ ਸੁੰਦਰਤਾ ਦੇ ਨਾਲ-ਨਾਲ ਪਿੰਡਾਂ ਦੀ ਵੀ ਬਦਲੇਗੀ ਜਾਵੇਗੀ ਨੁਹਾਰ: ਮੇਅਰ ਕੁਲਵੰਤ ਸਿੰਘ

ਮੇਅਰ ਕੁਲਵੰਤ ਸਿੰਘ ਵੱਲੋਂ ਸੋਹਾਣਾ ਵਿੱਚ 636 ਨਵੀਆਂ ਐਲਈਡੀ ਸਟਰੀਟ ਲਾਈਟਾਂ ਦਾ ਉਦਘਾਟਨ

ਅਕਾਲੀ ਕੌਂਸਲਰਾਂ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਤੇ ਕਮਲਜੀਤ ਕੌਰ ਉਦਘਾਟਨ ਸਮਾਗਮ ਤੋਂ ਦੂਰੀ ਵੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ
ਐਸ.ਏ.ਐਸ.ਨਗਰ ਦੀ ਸੁੰਦਰਤਾ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ। ਜਿਥੇ ਐਸ.ਏ.ਐਸ.ਨਗਰ ਵਿਖੇ ਏਅਰ ਪੋਰਟ ਸਮੇਤ ਹੋਰ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚ ਕਰਕੇ ਇਸ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਗਿਆ ਹੈ ਉਥੇ ਹੀ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਅਤੇ ਸੁਦੰਰਤਾ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਮੇਅਰ ਸ੍ਰੀ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਵਿਖੇ ਨਵੀਆਂ ਐਲਈਡੀ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰਾਂ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਅਤੇ ਕਮਲਜੀਤ ਕੌਰ ਉਦਘਾਟਨ ਸਮਾਗਮ ਤੋਂ ਦੂਰ ਰਹੇ ਜਦੋਂ ਕਿ ਮੇਅਰ ਧੜੇ ਦੇ ਕੌਂਸਲਰ ਤੇ ਹੋਰ ਆਗੂਆਂ ਨੇ ਹਾਜ਼ਰੀ ਭਰੀ।
ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਸੋਹਾਣਾ ਵਿੱਚ 7 ਲੱਖ ਰੁਪਏ ਦੀ ਲਾਗਤ ਨਾਲ 636 ਸਟਰੀਟ ਲਾਈਟਾਂ ਚਾਲੂ ਕੀਤੀਆਂ ਗਈਆਂ ਹਨ। ਇਸ ਦੇ ਨਾਲ-ਨਾਲ ਜ਼ਿਲ੍ਹੇ ਦੇ ਹੋਰ ਪਿੰਡਾਂ ਲਈ ਵੀ ਸੜਕਾਂ, ਸਕੂਲਾਂ, ਕੰਮਿਊਨਿਟੀ ਸੈਂਟਰਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੋਹਾਣਾ ਦੇ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਪਾਸ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਪਿੰਡ ਕੁੰਭੜਾ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਵਾਟਰਸਪਲਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ 1 ਕਰੋੜ ਰੁਪਏ ਦੀ ਲਾਗਤ ਨਾਲ ਇਸ ਪਿੰਡ ਦੀ ਫਿਰਨੀ ਅਤੇ 15 ਲੱਖ ਰੁਪਏ ਨਾਲ ਸਕੂਲ ਦੀ ਇਮਾਰਤ ਬਣਾਈ ਜਾ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪਿੰਡ ਦੀ ਸਾਫ਼ ਸਫਾਈ ਵੱਲ ਵਿਸ਼ੇਸ ਧਿਆਨ ਦੇਣ। ਉਨ੍ਹਾਂ ਕਿਹਾ ਕਿ ਅਗਲੇ 3-4 ਸਾਲਾਂ ਵਿੱਚ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕਰਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਸੋਹਾਣਾ ਵਿਖੇ ਕੰਮਿਊਨਿਟੀ ਸੈਂਟਰ ਵੀ ਬਣਾਉਣ ਦਾ ਐਲਾਨ ਕੀਤਾ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਰਾਜੇਸ ਧੀਮਾਨ, ਐਸ.ਸੀ ਨਰੇਸ਼ ਬੱਤਾ, ਕਾਰਜਕਾਰੀ ਇੰਜੀ: ਮੁਕੇਸ ਗਰਗ, ਅਸ਼ਵਨੀ ਸੰਭਾਲਕੀ, ਕੌਂਸਲਰ ਫੂਲਰਾਜ, ਰਜਿੰਦਰ ਪ੍ਰਸ਼ਾਦ ਸ਼ਰਮਾ, ਜਸਪਾਲ ਸਿੰਘ ਮਟੌਰ, ਰਵਿੰਦਰ ਸਿੰਘ ਕੁੰਭੜਾ, ਸ੍ਰੀਮਤੀ ਗੁਰਮੀਤ ਕੌਰ, ਸਰਬਜੀਤ ਸਿੰਘ, ਅਜੀਤ ਸਿੰਘ ਸੋਹਾਣਾ, ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਉਧਰ, ਦੂਜੇ ਪਾਸੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਅਤੇ ਨੰਬਰਦਾਰ ਹਰਸੰਗਤ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਐਲਈਡੀ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਸੀ ਲੇਕਿਨ ਅੱਜ ਮੇਅਰ ਕੁਲਵੰਤ ਸਿੰਘ ਨੇ ਉਦਘਾਟਨ ਦੀ ਰਸਮ ਨਿਭਾਈ ਗਈ ਅਤੇ ਉਨ੍ਹਾਂ (ਪੁਰਾਣੇ ਅਕਾਲੀ ਕੌਂਸਲਰਾਂ) ਨੂੰ ਬਿਲਕੁਲ ਅਣਗੌਲਿਆ ਕਰਕੇ ਉਦਘਾਟਨ ਪ੍ਰੋਗਰਾਮ ਉਨ੍ਹਾਂ ਵਿਅਕਤੀਆਂ ਨੂੰ ਸੱਦਿਆ ਗਿਆ। ਜਿਨ੍ਹਾਂ ਨੇ ਕਾਂਗਰਸ ਦੀ ਟਿਕਟ ’ਤੇ ਨਿਗਮ ਚੋਣ ਲੜੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਅਕਾਲੀਆਂ ਨੂੰ ਖੁੱਡੇ ਲਗਾ ਕੇ ਕਾਂਗਰਸੀਆਂ ਨੂੰ ਪ੍ਰਮੋਟ ਕਰ ਰਹੇ ਹਨ ਅਤੇ ਪਾਰਟੀ ਵਿੱਚ ਧੜੇਬੰਦੀ ਪੈਦਾ ਕਰ ਰਹੇ ਹਨ।
ਮੇਅਰ ਕੁਲਵੰਤ ਸਿੰਘ ਨੇ ਅਕਾਲੀ ਕੌਂਸਲਰਾਂ ਨੂੰ ਅਣਗੌਲਿਆ ਕਰਨ ਲਗਾਏ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਤੇ ਮਨਘੜਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਐਲਈਡੀ ਲਾਈਟਾਂ ਦੇ ਉਦਘਾਟਨ ਸਮਾਰੋਹ ਲਈ ਦਫ਼ਤਰ ’ਚੋਂ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਤੇ ਬਾਕੀ ਕੌਂਸਲਰਾਂ ਨੂੰ ਸੁਨੇਹੇ ਲਾਏ ਗਏ ਸੀ ਅਤੇ ਮੌਕੇ ’ਤੇ ਪਹੁੰਚ ਕੇ ਵੀ ਉਨ੍ਹਾਂ ਨੂੰ ਫੋਨ ਕੀਤੇ ਗਏ ਹਨ ਲੇਕਿਨ ਉਹ ਫਿਰ ਵੀ ਬੁਲਾਇਆ ਤੋਂ ਵੀ ਨਹੀਂ ਆਏ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…